ਚੰਡੀਗੜ੍ਹ। ਪੰਜਾਬ ਸਰਕਾਰ ਹਰ ਉਮਰ ਵਰਗ ਲਈ ਚੰਗੇ ਉਪਰਾਲੇ ਕਰਨ ਦਾ ਦਾਅਵਾ ਕਰ ਰਹੀ ਹੈ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਮੰਤਰੀ ਆਪਣੇ ਪੱਧਰ ’ਤੇ ਕੰਮ ਕਰ ਕੇ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੀ ਆਪਣੇ ਚੰਗੇ ਉਪਰਾਲੇ ਕਰ ਰਿਹਾ ਹੈ। (Baljit Kaur)
ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਮਸਨ ਵਾਤਸਲਿਆ ਸਕੀਮ’’ ਦੇ ਤਹਿਤ ਵਿਭਾਗ ਬਾਲ ਮਜ਼ਦੂਰੀ ਦੇ ਚੁੰਗਲ ਵਿੱਚ ਫਸੇ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਬਾਲ ਮਜਦੂਰੀ ਦੇ ਖਾਤਮੇ ਅਤੇ ਮੁੜ ਵਸੇਬੇ ’ਤੇ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। (Baljit Kaur)
ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ ਨਾਲ ਸੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ।