ਸਰੀਰਕ ਕਸਰਤ ਨਾਲ ਜੁੜੀਆਂ ਖੇਡਾਂ ਦੇ ਪ੍ਰਬੰਧਨ ਸ਼ਲਾਘਾ ਯੋਗ : ਜੋੜੇਮਾਜਰਾ
- ਕਬੱਡੀ ਕੱਪ ਦੌਰਾਨ ਆਲ ਓਪਨ ਦੀਆਂ 8 ਕਲੱਬਾਂ ਦੀਆਂ ਟੀਮਾਂ ਵਿਚਕਾਰ ਹੋਣਗੇ ਫਸਵੇਂ ਮੈਚ : ਜੱਸੀ ਸੋਹੀਆਂ ਵਾਲਾ
(ਤਰੁਣ ਕੁਮਾਰ ਸ਼ਰਮਾ) ਨਾਭਾ। ਰਿਪਦੁਮਨ ਕਾਲਜ ਸਟੇਡੀਅਮ ਨਾਭਾ ਵਿਖੇ 14 ਅਤੇ 15 ਅਕਤੂਬਰ ਨੂੰ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ (ਰਜਿ) ਨਾਭਾ ਵੱਲੋਂ ਕਰਵਾਏ ਜਾ ਰਹੇ ਪੰਜਵੇਂ ਨਾਭਾ ਕਬੱਡੀ ਕੱਪ ਦਾ ਸਟੀਕਰ ਪੰਜਾਬ ਦੇ ਲੋਕ ਸੰਪਰਕ ਤੇ ਬਾਗ਼ਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਜਾਰੀ ਕੀਤਾ। (Nabha Kabaddi Cup)
ਇਹ ਵੀ ਪੜ੍ਹੋ: ਪਿਛਲੇ ਸੈਸ਼ਨ ‘ਗੈਰ-ਕਾਨੂੰਨੀ’ ਸਨ ਤਾਂ ਹੁਣ ਬਿਨਾਂ ‘ਪ੍ਰੋਰੋਗੇਸ਼ਨ’ ਕਿਵੇਂ ਕਾਨੂੰਨੀ ਸੈਸ਼ਨ ਕਰ ਸਕਦੀ ਐ ‘ਆਪ ਸਰਕਾਰ’
ਇਸ ਮੌਕੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਸਰੀਰਕ ਕਸਰਤ ਨਾਲ ਜੁੜੀਆਂ ਖੇਡਾਂ ਦੇ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਸਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਕਰਵਾਏ ਜਾਂਦੇ ਇਹ ਕਬੱਡੀ ਕੱਪ ਦੂਰ-ਦੁਰਾਡੇ ਤੱਕ ਨਾਮਣਾ ਖੱਟ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਹਲਕਾ ਵਾਸੀਆਂ ਸਮੇਤ ਹਜਾਰਾਂ ਦਰਸ਼ਕ ਇਸ ਟੂਰਨਾਮੈਂਟ ਦੀ ਉਡੀਕ ਕਰਦੇ ਹਨ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੂਰਨਾਮੈਂਟ ਵਿੱਚ ਪਹਿਲੇ ਦਿਨ ਸ਼ਨੀਵਾਰ ਨੂੰ ਕਬੱਡੀ 45, 55 ਤੇ 65 ਕਿਲੋ ਵਜ਼ਨ ਦੀਆਂ ਟੀਮਾਂ ਦੇ ਮੈਚ ਕਰਵਾਏ ਜਾਣਗੇ ਅਤੇ ਅਖੀਰਲੇ ਦਿਨ ਐਤਵਾਰ ਨੂੰ ਕਬੱਡੀ 75 ਕਿਲੋ ਤੋਂ ਇਲਾਵਾ ਆਲ ਓਪਨ ਦੀਆਂ 8 ਕਲੱਬਾਂ ਦੀਆਂ ਸੱਦੇ ਵਾਲੀਆਂ ਟੀਮਾਂ ਦੇ ਫਸਵੇਂ ਮੁਕਾਬਲੇ ਹੋਣਗੇ।
ਪਹਿਲੇ ਨੰਬਰ ’ਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਇਨਾਮ (Kabaddi Cup)
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਇਸ ਮੌਕੇ ਕਬੱਡੀ ਆਲ ਓਪਨ ਵਿੱਚ ਪਹਿਲੇ ਨੰਬਰ ’ਤੇ ਟੀਮ ਨੂੰ ਇੱਕ ਲੱਖ ਰੁਪਏ ਅਤੇ ਦੂਜੇ ਨੰਬਰ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਬੈਸਟ ਰੇਡਰ ਅਤੇ ਜਾਫੀ ਨੂੰ 21-21 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬੀ ਗਾਇਕ ਅਤੇ ਕਲਾਕਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ। ਦੇਸ਼ਾਂ ਵਿਦੇਸ਼ਾਂ ਵਿੱਚ ਆਪਣੀ ਵਧੀਆ ਗਾਇਕੀ ਜ਼ਰੀਏ ਨਾਭਾ ਸ਼ਹਿਰ ਦਾ ਨਾਮ ਚਮਕਾਉਣ ਵਾਲੇ ਪ੍ਰਸਿੱਧ ਗਾਇਕ ਹਰਜੀਤ ਹਰਮਨ ਤੇ ਸਾਰਥੀ-ਕੇ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।? ਉਨ੍ਹਾਂ ਸਮੁੱਚੇ ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੂੰ ਖੇਡਾਂ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੱਤਾ।
ਨਾਭਾ ਕਬੱਡੀ ਕੱਪ ’ਚ ਹੈ ਕੁਝ ਖਾਸ (Nabha Kabaddi Cup )
- ਪਹਿਲੇ ਨੰਬਰ ’ਤੇ ਟੀਮ ਨੂੰ ਇੱਕ ਲੱਖ ਰੁਪਏ
- ਦੂਜੇ ਨੰਬਰ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਦਾ ਨਗਦ ਇਨਾਮ
- ਬੈਸਟ ਰੇਡਰ ਅਤੇ ਜਾਫੀ ਨੂੰ 21-21 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
- ਆਲ ਓਪਨ ਦੀਆਂ 8 ਕਲੱਬਾਂ ਦੀਆਂ ਟੀਮਾਂ ਵਿਚਕਾਰ ਹੋਣਗੇ ਫਸਵੇਂ ਮੈ
- ਸਮੁੱਚੇ ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੂੰ ਖੇਡਾਂ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੱਤਾ।