ਕੈਬਨਿਟ ਮੰਤਰੀ ਕਟਾਰੂਚੱਕ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Cabinet Minister Kataruchak
ਅਮਲੋਹ :ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਨਾਲ ਹਲਕਾ ਵਿਧਾਇਕ ਗੈਰੀ ਬੜਿੰਗ ਤੇ ਹੋਰ। ਤਸਵੀਰ :ਅਨਿਲ ਲੁਟਾਵਾ

ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ : ਕਟਾਰੂਚੱਕ

(ਅਨਿਲ ਲੁਟਾਵਾ) ਅਮਲੋਹ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਬਣੀ ਸਰਕਾਰ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਕੀਤੇ ਗਏ 1500 ਰੁਪਏ ਦੇਣ ਦੇ ਵਾਅਦੇ ਮੁਤਾਬਿਕ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕੀਤੇ ਵਾਅਦੇ ਹਰ ਹੀਲੇ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡ ਰਹੀ।

ਕਿਸਾਨਾਂ ਨੂੰ 300 ਕਰੋੜ ਰੁਪਏ ਦੀ ਅਦਾਇਗੀ ਕੀਤੀ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਵਜੋਂ ਕਰੋੜਾਂ ਰੁਪਏ ਨਹੀਂ ਦਿੱਤੇ ਗਏ ਸਨ ਜੋ ਕਿ ਸਾਡੀ ਸਰਕਾਰ ਬਨਣ ਤੋਂ ਬਾਅਦ ਕਿਸਾਨਾਂ ਨੂੰ 300 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਿਨ੍ਹਾਂ ਕਿਸੇ ਜਾਤੀ ਵਿਸ਼ੇਸ਼ ਦਾ ਧਿਆਨ ਰੱਖੇ ਬਗੈਰ 600 ਯੂਨੀਟ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਕੇ ਕਰੀਬ 47 ਹਜ਼ਾਰ ਪਰਿਵਾਰਾਂ ਨੂੰ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਸਾਨਾਂ, ਆੜਤੀਆਂ ਅਤੇ ਪੱਲੇਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਹਨਾਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਕਿਸਾਨਾਂ ਵੱਲੋਂ ਮੰਡੀ ਵਿੱਚ ਬਾਹਰੋਂ ਪਾਣੀ ਆਉਣ ਦੀ ਸਮੱਸਿਆ ਨੂੰ ਵਿਸ਼ੇਸ ਤੌਰ ਤੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਤੇ ਉਹਨਾਂ ਨੇ ਇਸ ਸਮੱਸਿਆ ਨੂੰ ਕਣਕ ਦੇ ਸ਼ੀਜਨ ਤੋਂ ਪਹਿਲਾਂ ਹੱਲ ਕਰਨ ਦਾ ਵਿਸਵਾਸ ਦਿਵਾੲਆ।

ਇਹ ਵੀ ਪੜ੍ਹੋ : ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅਮਲੋਹ ਦੀ ਅਨਾਜ ਮੰਡੀ ’ਚ ਝੋਨਾ ਡੁੱਬਿਆ

ਇਸ ਮੌਕੇ ਐਸ.ਡੀ.ਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ, ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰੀਤ ਸਿੰਘ ਪ੍ਰਿੰਸ, ਐਸ.ਪੀ ਰਾਮਇੰਦਰ ਸਿੰਘ ਡੀ.ਐਫ.ਐਸ.ਈ ਹਰਸ਼ਰਨ ਸਿੰਘ ਬਰਾੜ, ਡੀ.ਐਫ.ਐਸ.ਓ ਸਕੰਦਰ ਜੀਤ ਸਿੰਘ, ਏ.ਐਫ.ਐਸ.ਓ ਗੁਰਸ਼ਰਨ ਸਿੰਘ, ਸਕੱਤਰ ਮਾਰਕੀਟ ਕਮੇਟੀ ਸੁਰਜੀਤ ਸਿੰਘ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਮਾਂਗਟ, ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਅਤੇ ਦਰਸ਼ਨ ਸਿੰਘ ਭੱਦਲਥੁਹਾ, ਐਡਵੋਕੇਟ ਅਸਵਨੀ ਅਬਰੋਲ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ