Punjab News: ਗੁੰਡਿਆਂ ਨਾਲ ਮੁਕਾਬਲਾ ਕਰਦੀ ਜ਼ਖਮੀ ਹੋਈ ਪੁਲਿਸ ਇੰਸਪੈਕਟਰ ਨੂੰ ਦਿੱਤੀ ਜਾਵੇਗੀ ਤਰੱਕੀ ਅਤੇ ਆਜ਼ਾਦੀ ਦਿਹਾੜੇ ’ਤੇ ਵਿਸ਼ੇਸ਼ ਸਨਮਾਨ :  ਧਾਲੀਵਾਲ

Punjab News
ਅੰਮ੍ਰਿਤਸਰ: ਪੁਲਿਸ ਇੰਸਪੈਕਟਰ ਅਮਨਜੋਤ ਕੌਰ ਦਾ ਹਸਪਤਾਲ ਵਿੱਚ ਹਾਲ ਪੁੱਛਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ।

ਹਸਪਤਾਲ ਜਾ ਕੇ ਪੁੱਛਿਆ ਹਾਲ ਅਤੇ ਦਿੱਤਾ 51000 ਦਾ ਇਨਾਮ | Punjab News

(ਰਾਜਨ ਮਾਨ) ਅੰਮ੍ਰਿਤਸਰ। Punjab News ਬੀਤੀ ਸ਼ਾਮ ਵੇਰਕਾ ਵਿਖੇ ਗੁੰਡਿਆਂ ਨਾਲ ਮੁਕਾਬਲਾ ਕਰਦੀ ਜ਼ਖਮੀ ਹੋਈ ਪੁਲਿਸ ਇੰਸਪੈਕਟਰ ਅਮਨਜੋਤ ਕੌਰ ਜੋ ਕਿ ਵੇਰਕਾ ਦੇ ਥਾਣਾ ਮੁਖੀ ਵੀ ਹਨ ਦਾ ਸਥਾਨਕ ਹਸਪਤਾਲ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਹਾਲ ਪੁੱਛਣ ਗਏ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਅਮਨਜੋਤ ਕੌਰ ਨੂੰ ਵਿਸ਼ੇਸ਼ ਤਰੱਕੀ ਦਿੱਤੀ ਜਾਵੇਗੀ ਅਤੇ ਇਸ ਆਜ਼ਾਦੀ ਦਿਹਾੜੇ ਉੱਤੇ ਉਹਨਾਂ ਦੀ ਬਹਾਦਰੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਇਸ ਮੌਕੇ ਆਪਣੇ ਵੱਲੋਂ 51 ਹਜ਼ਾਰ ਰੁਪਏ ਦਾ ਇਨਾਮ ਅਮਨਜੋਤ ਕੌਰ ਨੂੰ ਦਿੱਤਾ।

ਪੰਜਾਬ ਪੁਲਿਸ ਦੇ ਅਜਿਹੇ ਬਹਾਦਰ ਅਧਿਕਾਰੀਆਂ ਅਤੇ ਜਵਾਨਾਂ ਉੱਤੇ ਮਾਣ

ਸ. ਧਾਲੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦੇ ਅਜਿਹੇ ਬਹਾਦਰ ਅਧਿਕਾਰੀਆਂ ਅਤੇ ਜਵਾਨਾਂ ਉੱਤੇ ਮਾਣ ਹੈ ਜੋ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਪੰਜਾਬ ਦੀ ਅਮਨ-ਸ਼ਾਂਤੀ ਲਈ ਦਿਨ-ਰਾਤ ਡਿਊਟੀ ਕਰ ਰਹੇ ਹਨ। ਉਹਨਾਂ ਕਿਹਾ ਕਿ ਅਮਨਜੋਤ ਕੌਰ ਵੀ ਕੱਲ ਗੁੰਡਿਆਂ ਦੀ ਲੜਾਈ ਦਾ ਪਤਾ ਲੱਗਣ ਉੱਤੇ ਉਸੇ ਵੇਲੇ ਮੌਕੇ ਉੱਤੇ ਪਹੁੰਚੇ ਅਤੇ ਗੁੰਡਿਆਂ ਨਾਲ ਮੁਕਾਬਲਾ ਕਰਦੇ ਹੋਏ ਜਖਮੀ ਹੋਏ । ਉਹਨਾਂ ਕਿਹਾ ਕਿ ਅਜਿਹੇ ਪੁਲਿਸ ਅਧਿਕਾਰੀ ਜੋ ਕਿ ਗੁੰਡਿਆਂ ਅਤੇ ਨਸ਼ਾ ਸਮਗਲਰਾਂ ਲਈ ਖੌਫ ਬਣੇ ਹੋਏ ਹਨ, ਉੱਤੇ ਸਾਨੂੰ ਫ਼ਖ਼ਰ ਹੈ।

ਇਹ ਵੀ ਪੜ੍ਹੋ: CM Bhagwant Mann: ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ

Punjab News
ਅੰਮ੍ਰਿਤਸਰ: ਪੁਲਿਸ ਇੰਸਪੈਕਟਰ ਅਮਨਜੋਤ ਕੌਰ ਦਾ ਹਸਪਤਾਲ ਵਿੱਚ ਹਾਲ ਪੁੱਛਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ।

ਉਹਨਾਂ ਕਿਹਾ ਕਿ ਇੱਕ ਲੜਕੀ ਵਜੋਂ ਕੰਮ ਕਰਦੇ ਹੋਏ ਉਹਨਾਂ ਨੇ ਆਪਣੀ ਡਿਊਟੀ ਤਨਦੇਹੀ ਅਤੇ ਬਹਾਦਰੀ ਨਾਲ ਨਿਭਾਈ ਹੈ ਜਦਕਿ ਗੁੰਡਿਆਂ ਨੇ ਇੱਕ ਲੜਕੀ ਉੱਤੇ ਹੱਥ ਚੁੱਕ ਕੇ ਅਤੀ ਘਿਨਾਉਣਾ ਕੰਮ ਕੀਤਾ ਹੈ, ਜਿਨਾਂ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਅਮਨਜੋਤ ਕੌਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿਸ ਦਿਨ ਦਾ ਇਹਨਾਂ ਨੇ ਵੇਰਕਾ ਵਿੱਚ ਅਹੁਦਾ ਸੰਭਾਲਿਆ ਹੈ, ਨਸ਼ਾ ਸਮਗਲਰਾਂ ਨੂੰ ਨੱਥ ਪਾਈ ਹੈ ਅਤੇ ਲੋਕਾਂ ਨਾਲ ਬੜੇ ਨੇੜਿਓਂ ਜੁੜੇ ਹਨ। ਉਹਨਾਂ ਕਿਹਾ ਕਿ ਮੈਨੂੰ ਆਪਣੇ ਅਜਿਹੇ ਅਧਿਕਾਰੀਆਂ ਉੱਤੇ ਮਾਣ ਹੈ ਅਤੇ ਸਾਰੀ ਪੁਲਿਸ ਇਹਨਾਂ ਦੇ ਨਾਲ ਖੜੀ ਹੈ। ਉਹਨਾਂ ਕਿਹਾ ਕਿ ਦੋਸ਼ੀ ਫੜ ਲਏ ਗਏ ਹਨ ਅਤੇ ਉਹਨਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।