ਸੜਕੀ ਨੈੱਟਵਰਕ ਬਾਰੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਹੁਣੇ ਪੜ੍ਹੋ

Kuldeep-Dhaliwal
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਹਲਕੇ ਵਿਖੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ।

ਕੈਬਨਿਟ ਮੰਤਰੀ ਨੇ ਅਜਨਾਲਾ ਵਿੱਚ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ

ਅੰਮਿ੍ਤਸਰ (ਰਾਜਨ ਮਾਨ)। ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Dhaliwal) ਨੇ ਅਜਨਾਲਾ ਹਲਕੇ ਵਿੱਚ ਕਰੀ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈੱਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

Kuldeep-Dhaliwal

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਧਾਰੀਵਾਲ ਚਮਿਆਰੀ ਰੋਡ ਤੋਂ ਗੁਰਦੁਆਰਾ ਸਾਹਿਬ ਤੱਕ ਅਤੇ ਰਮਦਾਸ ਕਮਾਲ ਰੋਡ ਤੋਂ ਬਾਬਾ ਬੁੱਢਾ ਸਾਹਿਬ ਸਮਾਧ ਤੱਕ ਦੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਕਿਸਾਨਾਂ ਦਾ ਤਿੰਨ ਦਿਨਾਂ ਰੇਲ ਰੋਕੋ ਮੋਰਚਾ ਸਮਾਪਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸੁਚੱਜਾ ਸੜਕੀ ਸੰਪਰਕ ਬਣਾਉਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੜਕਾਂ ਦੀ ਲੋੜੀਂਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸੜਕਾਂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਲਈ ਆਵਾਜਾਈ ਨੂੰ ਹੋਰ ਆਸਾਨ ਬਣਾਇਆ ਜਾ ਸਕੇ। (Cabinet Minister Kuldeep Dhaliwal)

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਸ਼ਹਿਰਾਂ ਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਜਾਵੇਗੀ, ਜਿਸ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ।