Sangrur News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ’ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧਰ ਤੇ ਲਿਆ ਜਾਇਜ਼ਾ

Sangrur News
Sangrur Grain Market: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ’ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧਰ ਤੇ ਲਿਆ ਜਾਇਜ਼ਾ

ਮੰਡੀਆਂ ਵਿੱਚ ਗੁਣਵੱਤਾ ਪ੍ਰਣਾਲੀ, ਸਮੇਂ ਸਿਰ ਖਰੀਦ ਅਤੇ ਭੁਗਤਾਨ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਂਦੀ 

Sangrur News: (ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਜੋਂ ਉਹ ਰੋਜ਼ਾਨਾ ਰਾਜ ਦੇ ਦੋ ਤਿੰਨ ਜ਼ਿਲ੍ਹਿਆਂ ਦਾ ਖੁਦ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਸਰਵੋਤਮ ਪ੍ਰਬੰਧਾਂ ਕਾਰਨ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਦੇਖੀ ਜਾ ਸਕਦੀ ਹੈ ਕਿਉਂਕਿ ਕਿਸਾਨਾਂ ਦੀਆਂ ਦੋਵੇੱ ਪ੍ਰਮੁੱਖ ਲੋੜਾਂ, ਜ਼ੋ ਕਿ ਸਮੇ ਸਿਰ ਜਿਣਸ ਦੀ ਖਰੀਦ ਅਤੇ ਖਰੀਦੀ ਹੋਈ ਫਸਲ ਦੀ ਛੇਤੀ ਤੋਂ ਛੇਤੀ ਅਦਾਇਗੀ ਹੁੰਦੀਆਂ ਹਨ, ਨੂੰ ਪੂਰਾ ਕਰਨ ਵਿੱਚ ਮਾਨ ਸਰਕਾਰ ਸਫਲ ਸਾਬਤ ਹੋ ਰਹੀ ਹੈ।

ਪੰਜਾਬ ਨੂੰ ਮਿਲੇ 124 ਲੱਖ ਮੀਟਰਕ ਟਨ ਦੇ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਪੱਬਾਂ ਭਾਰ

ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 1864 ਖਰੀਦ ਕੇਂਦਰਾਂ ਵਿੱਚ ਹੁਣ ਤੱਕ ਲਗਭਗ ਢਾਈ ਲੱਖ ਕਿਸਾਨ ਆਪਣੀ ਜਿਣਸ ਲਿਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਨੂੰ ਮਿਲੇ 124 ਲੱਖ ਮੀਟਰਕ ਟਨ ਦੇ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਪੱਬਾਂ ਭਾਰ ਹਾਂ ਅਤੇ ਸੂਬੇ ਵਿੱਚ ਹੋ ਰਹੀ ਕਣਕ ਦੀ ਬੰਪਰ ਫਸਲ ਨਾਲ ਕਿਸਾਨਾਂ ਨੂੰ ਵੀ ਵੱਡਾ ਆਰਥਿਕ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਟਰਾਂਸਪੋਰਟਰਾਂ ਸਮੇਤ ਹੋਰ ਸਬੰਧਤ ਵਰਗਾਂ ਨੂੰ ਪੂਰੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: World Earth Day: ਭੂਗੋਲ ਵਿਭਾਗ ਵੱਲੋਂ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਇਆ ਸੈਮੀਨਾਰ 

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਿੱਥੇ ਇੱਕ ਕਿਸਾਨ ਦੀ ਢੇਰੀ ਦੀ ਸਰਕਾਰੀ ਬੋਲੀ ਕਰਵਾਉਂਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ ਉੱਥੇ ਹੀ ਮੰਡੀ ਵਿੱਚ ਮੌਜ਼ੂਦ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਲੋਡਿੰਗ ਦਾ ਕੰਮਕਾਰ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਦਰ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ ਜਿਸ ਨੂੰ 41 ਪੈਸੇ ਵਧਾ ਕੇ 2.21 ਕਰ ਦਿੱਤਾ ਗਿਆ ਸੀ ਅਤੇ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਦੇ ਅੰਦਰ ਅੰਦਰ ਮਜ਼ਦੂਰੀ ਦਰਾਂ ਵਿੱਚ ਕੁਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਵਿੱਚ 10 ਕਰੋੜ ਰੁਪਏ ਦਾ ਲਾਭ ਹੋਵੇਗਾ। Sangrur Grain Market

Sangrur Grain Market
Sangrur Grain Market: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ’ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧਰ ਤੇ ਲਿਆ ਜਾਇਜ਼ਾ

Sangrur Grain Market Sangrur Grain Market

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਅਤੇ ਉਨ੍ਹਾਂ ਦੀ ਜਿਣਸ ਦੀ ਸੁਰੱਖਿਆ ਕਰਨਾ ਮਾਨ ਸਰਕਾਰ ਦਾ ਫਰਜ਼ ਹੈ ਜਿਸ ਦੇ ਚੱਲਦਿਆਂ ਕਣਕ ਦੀ ਵੱਧ ਤੁਲਾਈ ਦੇ ਸਾਹਮਣੇ ਆਏ ਮਾਮਲਿਆਂ ਵਿੱਚ ਸਬੰਧਤ ਵਿਅਕਤੀਆਂ ਖਿਲਾਫ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਮਾਰਕੀਟ ਕਮੇਟ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸੋਕ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ, ਡੀਐਫਐਸਸੀ ਗੁਰਪ੍ਰੀਤ ਸਿੰਘ ਕੰਗ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ। Sangrur News