Drug Free Punjab: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਲਈ ਆਖੀ ਵੱਡੀ ਗੱਲ

Drug Free Punjab
Drug Free Punjab: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਲਈ ਆਖੀ ਵੱਡੀ ਗੱਲ

Drug Free Punjab: ਕਿਹਾ, ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐੱਫਆਈਆਰਜ਼ ਅਤੇ 4280 ਤਸਕਰ ਕੀਤੇ ਗ੍ਰਿਫਤਾਰ

  • ਕਿਹਾ, ‘ਆਪ’ ਸਰਕਾਰ ਪੰਜਾਬ ’ਚੋਂ ਨਸ਼ਾਖੋਰੀ ਅਤੇ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ, ਇਸ ਲਈ ਇਸ ਵਾਰ ਦੇ ਬਜਟ ’ਚ 438 ਕਰੋੜ ਰੁਪਏ ਰੱਖੇ ਗਏ ਹਨ | Drug Free Punjab

Drug Free Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਲਾਲਜੀਤ ਭੁੱਲਰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਮੁਹਿੰਮ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਵਿੱਚੋਂ ਹਜ਼ਾਰਾਂ ਤਸਕਰਾਂ ਅਤੇ ਅਪਰਾਧੀਆਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਹੈ। ਜਿਹੜੇ ਬਚੇ ਹਨ, ਉਹਨਾਂ ਵਿੱਚੋਂ 90 ਫੀਸਦੀ ਤੋਂ ਵੱਧ ਅਪਰਾਧੀ ਆਪਣੀ ਜਾਨ ਬਚਾਉਣ ਲਈ ਸੂਬੇ ਤੋਂ ਬਾਹਰ ਭੱਜ ਗਏ ਹਨ। ਕੁਝ ਆਪਣੇ ਦੂਰ ਦੇ ਰਿਸ਼ਤੇਦਾਰਾਂ ਦੇ ਘਰਾਂ ਵਿੱਚ ਲੁਕੇ ਹੋਏ ਹਨ।

Read Also : Nirmal Yadav Case: ਸਾਬਕਾ ਜਸਟਿਸ ਨਿਰਮਲ ਯਾਦਵ ਨੋਟ ਕਾਂਡ ’ਚ ਬਰੀ, 15 ਲੱਖ ਰੁਪਏ ਪੁੱਜੇ ਸਨ ਘਰ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਣ ਤੱਕ 153 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨਡੀਪੀਐੱਸ) ਤਹਿਤ 2483 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 4280 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਲ ਵਿੱਚ ਨਾ ਫਸਣ, ਨਹੀਂ ਤਾਂ ਪੁਲਿਸ ਕਾਰਵਾਈ ਅਤੇ ਅਦਾਲਤੀ ਕੇਸਾਂ ਕਾਰਨ ਤੁਹਾਡੀ ਜ਼ਿੰਦਗੀ ਬਰਬਾਦ ਹੋ ਜਾਵੇਗੀ।

Drug Free Punjab

ਉਨ੍ਹਾਂ ਕਿਹਾ ਕਿ ਬਾਹਰ ਬੈਠੇ ਗੈਂਗਸਟਰ ਸੂਬੇ ਦੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾ ਲੈਂਦੇ ਹਨ ਅਤੇ ਫਿਰ ਉਨ੍ਹਾਂ ਤੋਂ ਨਾਜਾਇਜ਼ ਕੰਮ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਇੱਕ ਬਿੱਲ ਪਾਸ ਕੀਤਾ ਹੈ, ਜਿਸ ਤਹਿਤ ਹੁਣ ਖੌਫਨਾਕ ਅਪਰਾਧੀਆਂ ਅਤੇ ਅੱਤਵਾਦੀਆਂ ਨੂੰ ਦੂਜੇ ਸੁੂਬਿਆਂ ਵਿਚ ਭੇਜਿਆ ਜਾ ਸਕਦਾ ਹੈ ਅਤੇ ਦੂਜੇ ਸੂਬਿਆਂ ਤੋਂ ਅਪਰਾਧੀਆਂ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਅਪਰਾਧੀਆਂ ਅਤੇ ਸਮੱਗਲਰਾਂ ਵਿਚ ਪੁਲਿਸ ਦਾ ਡਰ ਹੋਰ ਵਧੇਗਾ ਅਤੇ ਅਪਰਾਧਾਂ ’ਤੇ ਪੂਰੀ ਤਰ੍ਹਾਂ ਲਗਾਮ ਲੱਗੇਗੀ।ਇਨ੍ਹਾਂ ਡਰੋਨਾਂ ਦਾ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਸਫ਼ਲ ਪ੍ਰੀਖਣ ਕੀਤਾ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਦੀ ਅਧਿਕਾਰਤ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਡਰੋਨ 10 ਕਿਲੋਮੀਟਰ ਤੱਕ ਦੇ ਖੇਤਰ ’ਤੇ ਨਜ਼ਰ ਰੱਖ ਸਕਦਾ ਹੈ ਅਤੇ ਸਰਹੱਦ ’ਚ ਦਾਖਲ ਹੁੰਦੇ ਹੀ ਇਸ ਦੇ ਦਾਇਰੇ ’ਚ ਆਉਣ ਵਾਲੇ ਡਰੋਨ ਨੂੰ ਮਾਰ ਸੁੱਟੇਗਾ।