ਕੈਬਨਿਟ ਮੰਤਰੀ ਮੀਤ ਹੇਅਰ ਤੇ ਵਿਧਾਇਕ ਰਣਬੀਰ ਭੁੱਲਰ ਸਿਫਤ ਕੌਰ ਨੂੰ ਮੁਬਾਰਕਬਾਦ ਦੇਣ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ

Cabinet Minister

ਸਿਫਤ ਕੌਰ ਨੇ ਸੋਨੇ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਵਧਾਇਆ ਮਾਨ : ਭੁੱਲਰ

ਫਿਰੋਜ਼ਪੁਰ (ਸੱਤਪਾਲ ਥਿੰਦ)। ਏਸ਼ੀਅਨ ਗੋਲਡ ਮੈਡਲਿਸਟ ਸਿਫਤ ਕੌਰ ਸਮਰਾ ਨੂੰ ਮੁਬਾਰਕਬਾਦ ਦੇਣ ਲਈ ਵਿਸ਼ੇਸ਼ ਤੋਰ ਤੇ ਕੈਬਿਨੇਟ ਮੰਤਰੀ ਪੰਜਾਬ (ਖੇਡਾਂ ਅਤੇ ਯੂਵਕ ਸੇਵਾਵਾਂ, ਭੂਮੀ ਅਤੇ ਜਲ ਸੰਭਾਲ) ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਉਨ੍ਹਾਂ ਦੇ ਗ੍ਰਹਿ ਵਿਖੇ ਫਰੀਦਕੋਟ ਪੁੱਜੇ। (Cabinet Minister)

 ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਸਿਫਤ ਕੌਰ ਸਮਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਫਤ ਦੀ ਸਫਲਤਾ ਪਿੱਛੇ ਉਸ ਦੀ ਆਪਣੀ ਮਿਹਨਤ ਦੇ ਨਾਲ ਨਾਲ ਉਸ ਦੇ ਮਾਤਾ ਪਿਤਾ ਦਾ ਵਿਸ਼ੇਸ਼ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਫਰੀਦਕੋਟ ਹੀ ਨਹੀ ਬਲਕਿ ਪੂਰੇ ਭਾਰਤੀਆਂ ਅਤੇ ਦੇਸ਼ ਦੇ ਹਰ ਹਿੱਸੇ ਵਿੱਚ ਵੱਸਦੇ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਹੱਥ ਸਿਫਤ ਕੌਰ ਸਮਰਾ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਿਸ਼ੇਸ਼ ਵਧਾਈ ਭੇਜੀ ਹੈ। (Cabinet Minister)

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਦੇ ਨਾਮ ਹੁਣ ਤੱਕ 8 ਗੋਲਡ ਮੈਡਲ ਏਸ਼ੀਅਨ ਗੇਮਜ਼ ਵਿੱਚੋ ਆ ਚੁੱਕੇ ਹਨ ਅਤੇ ਹੋਰ ਵੀ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 31 ਇੰਟਰਨੈਸ਼ਨਲ ਮੈਡਲਿਸਟ ਖਿਡਾਰੀਆਂ ਨੂੰ ਅਤੇ ਅੱਗੇ ਹੋਰ ਜਿੱਤਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖਿਡਾਰੀਆਂ ਨੂੰ ਕੈਸ਼ ਐਵਾਰਡ ਵੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 35 ਕਰੋੜ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਸਾਥੀਆਂ ਸਮੇਤ ਗ੍ਰਿਫ਼ਤਾਰ

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਫਤ ਕੌਰ ਨੇ ਏਸ਼ੀਅਨ ਗੇਮਜ਼ ਵਿੱਚੋ ਸੋਨੇ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਮਾਨ ਵਧਾਇਆ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੀ ਧੀ ਸਿਫਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਮੈਡਲ ਜਿੱਤਣ ਦੇ ਨਾਲ ਨਾਲ ਵਰਲਡ ਰਿਕਾਰਡ ਵੀ ਸਥਾਪਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਵੀ ਵਿਸ਼ਵ ਰਿਕਾਰਡ ਹੈ ਕਿ ਹੁਣ ਤੱਕ ਕਦੇ ਵੀ ਪੰਜਾਬ ਦੇ ਨਾਮ ਏਸ਼ੀਅਨ ਗੇਮਜ਼ ਵਿੱਚੋਂ ਏਨੇ ਗੋਲਡ ਮੈਡਲ ਨਹੀਂ ਆਏ, ਜੋ ਕਿ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਿਫਤ ਕੌਰ ਸਮਰਾ ਆਉਣ ਵਾਲੀਆਂ ਉਲੰਪਿਕ ਗੇਮਜ਼ ਵਿੱਚੋਂ ਵੀ ਗੋਲਡ ਮੈਡਲ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਸਿਫਤ ਕੌਰ ਸਮਰਾ ਤੋਂ ਪ੍ਰੇਰਨਾ ਲੈ ਕੇ ਹੋਰ ਵੀ ਪੰਜਾਬ ਦੀਆਂ ਲੜਕੀਆਂ ਨੂੰ ਇਸ ਫੀਲਡ ਵਿੱਚ ਆਉਣਗੀਆਂ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨਗੀਆਂ| ਇਸ ਮੌਕੇ ਸਿਫਤ ਕੌਰ ਸਮਰਾ ਨੇ ਕਿਹਾ ਕਿ ਉਸ ਨੂੰ ਕਾਫੀ ਖੁਸ਼ੀ ਹੈ ਕਿ ਕੈਬਨਿਟ ਮੰਤਰੀ ਅਤੇ ਵਿਧਾਇਕ ਖੁਦ ਉਨ੍ਹਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਅੱਗੇ ਹੋਰ ਵੀ ਮਿਹਨਤ ਕਰੇਗੀ ਅਤੇ ਪੰਜਾਬ ਦਾ ਨਾਮ ਹੋਰ ਰੋਸ਼ਨ ਕਰੇਗੀ।

LEAVE A REPLY

Please enter your comment!
Please enter your name here