ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਕੈਬਨਿਟ ਮੰਤਰੀ ...

    ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

    Sunita Kejriwal

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਦੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। Sunita Kejriwal

    ਇਹ ਵੀ ਪੜ੍ਹੋ: Petrol Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦਾ ਰੇਟ

    Sunita Kejriwal Delhi
    ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

    ਇਹ ਮੀਟਿੰਗ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਹਿ ਇੰਚਾਰਜ ਸ ਜਰਨੈਲ ਸਿੰਘ ਜੀ ਸਮੇਤ ਲੋਕ ਸਭਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਨੇ ਸੁਨੀਤਾ ਕੇਜਰੀਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੀ ਪਾਰਟੀ ਸਾਡੇ ਆਗੂ ਕੇਜਰੀਵਾਲ ਦੇ ਨਾਲ ਡਟ ਕੇ ਖੜ੍ਹੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ। Sunita Kejriwal

     

    LEAVE A REPLY

    Please enter your comment!
    Please enter your name here