ਕੈਬਨਿਟ ਮੰਤਰੀ ਰਾਣਾ ਸੋਢੀ ਨੇ ਰੱਖਿਆ ਮਾਈਨਰ ਦਾ ਨੀਂਹ ਪੱਥਰ
ਗੁਰੂਹਰਸਹਾਏ (ਵਿਜੈ ਹਾਂਡਾ) । ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਨਿਜ਼ਮਵਾਦ ਨਹਿਰ ਵਿਚੋਂ ਨਿਕਲਣ ਵਾਲੇ ਮਾਈਨਰ ਦਾ ਚੱਕ ਮਹੰਤਾਂ ਵਾਲਾ (ਬੂੰਗੀ) ਵਿਖੇ ਨੀਂਹ ਪੱਥਰ ਰੱਖਿਆ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਹਲਕੇ ਅੰਦਰ ਵਿਕਾਸ਼ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੱਖਾਂ ਰੁਪਏ ਗਰਾਂਟਾਂ ਦੇ ਚੈੱਕ ਦਿੱਤੇ ਜਾ ਰਹੇ ਹਨ । ਇਸ ਮੌਕੇ ਉਹਨਾਂ ਨਾਲ ਕਈ ਕਾਂਗਰਸੀ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।














