ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News Yudh Nashe Vi...

    Yudh Nashe Virudh: ਕੈਬਨਿਟ ਮੰਤਰੀ ਸੌਂਦ ਨੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੁੰ 

    Yudh Nashe Virudh
    ਫ਼ਤਹਿਗੜ੍ਹ ਸਾਹਿਬ: ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਨਸ਼ਿਆਂ ਦੇ ਖਾਤਮੇ ਲਈ ਡਿਊਟੀ ਦੀ ਸਹੁੰ ਚੁੱਕਦੇ ਹੋਏ। ਤਸਵੀਰਾਂ : ਅਮਿਤ ਸ਼ਰਮਾ

    ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ: ਤਰੁਨਪ੍ਰੀਤ ਸਿੰਘ ਸੌਂਦ

    Yudh Nashe Virudh: (ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਡਿਊਟੀ ਦੀ ਸਹੁੰ ਚਕਾਈ। ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਪੁਸ਼ਤ ਪਨਾਹੀਆਂ ਕਾਰਨ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਸ਼ੇ ਪੁੱਜੇ ਅਤੇ ਪਾਣੀਆਂ ਦੀ ਲੁੱਟ ਵੀ ਹੁੰਦੀ ਰਹੀ ਹੈ। ਇਸ ਕਾਰਨ ਕਦੇ ਪੰਜਾਬ ਵਿੱਚ ਦਹਿਸ਼ਤਗਰਦੀ ਦਾ ਦੌਰ ਆਇਆ ਤੇ ਕਦੇ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ।

    ਇਹ ਵੀ ਪੜ੍ਹੋ: Gold Prices Today: ਸੋਨਾ ਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ ਭਾਅ

    ਕਈ ਆਗੂਆਂ ਨੇ ਨਸ਼ੇ ਖਤਮ ਕਰਨ ਦੀ ਸਹੁੰ ਵੀ ਖਾਧੀ ਪਰ ਲੋਕਾਂ ਨੂੰ ਧੋਖਾ ਹੀ ਮਿਲਿਆ ਤੇ ਨਸ਼ਿਆਂ ਵਿੱਚ ਵਾਧਾ ਹੁੰਦਾ ਗਿਆ। ਪੰਜਾਬ ਦੇ ਪਾਣੀ ਦੀ ਲੁੱਟ ਲਈ ਨਹਿਰਾਂ ਬਣਾਉਣ ਲਈ ਟੱਕ ਲਾਉਣ ਵਾਲੇ ਆਗੂ ਬਾਅਦ ਵਿੱਚ ਆਪਣੇ ਆਪ ਨੂੰ ਪਾਣੀਆਂ ਦੇ ਰਾਖੇ ਵੀ ਅਖਵਾਉਂਦੇ ਰਹੇ। ਇਹ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ’ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ।

    ਖੇਤਾਂ ਨੂੰ ਮਿਲ ਰਹੀ ਹੈ ਪੂਰੀ ਬਿਜਲੀ | Yudh Nashe Virudh

    ਪੰਜਾਬ ਵਿੱਚ ਨਸ਼ਾ ਕਿਸੇ ਵੀ ਹਾਲਤ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਪਾਣੀਆਂ ਦੀ ਲੁੱਟ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵਿਦਿਅਕ ਸੈਸ਼ਨ ਤੋਂ 02-02 ਮਹੀਨੇ ਬਾਅਦ ਵੀ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲਦੀਆਂ ਹੁੰਦੀਆਂ ਸਨ ਪਰ ਹੁਣ 01 ਅਪ੍ਰੈਲ ਨੂੰ ਸੈਸ਼ਨ ਸ਼ੁਰੂ ਹੋਇਆ ਪਰ ਅਗੇਤੇ ਤੌਰ ਉੱਤੇ ਹੀ 20 ਮਾਰਚ ਨੂੰ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਤੇ ਵਰਦੀਆਂ ਪੁੱਜ ਗਈਆਂ ਸਨ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਤੇ ਖੇਤਾਂ ਨੂੰ ਬਿਜਲੀ ਵੀ ਪੂਰੀ ਮਿਲ ਰਹੀ ਹੈ।

    ਕੈਬਨਿਟ ਮੰਤਰੀ ਨੇ ਉਹਨਾਂ ਗ੍ਰਾਮ ਪੰਚਾਇਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਮੁਕੰਮਲ ਤੌਰ ਉੱਤੇ ਖਤਮ ਹੋਏ ਹਨ, ਉਹਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਵੱਲੋਂ ਮਿਲਣ ਵਾਲੀ ਸੂਚਨਾ ਉੱਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾ ਆਮ ਜਿੰਦਗੀ ਵਿੱਚ ਮੁੜ ਵਸੇਵਾ ਕਰਵਾਇਆ ਜਾਵੇ ਤੇ ਜਿਹੜੇ ਨਸ਼ੇ ਵੇਚਦੇ ਹਨ, ਉਨ੍ਹਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ।

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਣੀ ਦੇ ਮੁੱਦੇ ’ਤੇ ਡਟ ਕੇ ਸਟੈਂਡ ਲਿਆ

    ਇਸ ਦੌਰਾਨ ਪੰਜਾਬ ਹਰਿਆਣਾ ਦੇ ਪਾਣੀ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਰੋਕਣ ਲਈ ਜਿੰਨਾ ਡਟ ਕੇ ਸਟੈਂਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਹੈ, ਓਨਾ ਅੱਜ ਤਕ ਕਿਸੇ ਨੇ ਨਹੀਂ ਲਿਆ। ਇਸ ਸਮਾਗਮ ਦੌਰਾਨ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਨੇ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਤੇ ਕੋਈ ਵੀ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਲੋਕ ਇਕੱਠੇ ਹੋ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ।

    ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਸਮਾਗਮ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਸਮੇਤ ਹੋਰ ਆਗੂ ਹਾਜ਼ਰ ਸਨ। Yudh Nashe Virudh