ਸਾਡੇ ਨਾਲ ਸ਼ਾਮਲ

Follow us

22.2 C
Chandigarh
Tuesday, January 20, 2026
More
    Home Breaking News ਕੈਬਨਿਟ ਮੰਤਰੀ ...

    ਕੈਬਨਿਟ ਮੰਤਰੀ ਸੋਢੀ ਤੇ ਐਮ.ਪੀ. ਪਰਨੀਤ ਕੌਰ ਨੇ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

    Minister Sodhi, Parnit Kaur, Dedicated, Students

    ਪਟਿਆਲਾ ਦੇ 20 ਸਰਕਾਰੀ ਸਕੂਲਾਂ ਸਮਾਰਟ ਸਕੂਲ ਵਜੋਂ ਦਿੱਤੇ ਸਰਟੀਫਿਕੇਟ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਕੇ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਕੇ ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਜਿਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ ਵਿਖੇ ਪਟਿਆਲਾ ਦੇ 20 ਸਕੂਲਾਂ ਨੂੰ ਸਮਾਰਟ ਸਕੂਲ ਬਣਾਕੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਅਤੇ ਉਹਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ।

    ਜੋ ਤਹੱਈਆ ਕੀਤਾ ਹੈ ਉਸੇ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ-ਨਾਲ ਸਕੂਲਾਂ ਨੂੰ ਅੰਤਰ-ਰਾਸ਼ਟਰੀ ਪੱਧਰ ਦੀਆਂ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਦਾ ਆਧੁਨਿਕੀਰਣ ਕਰਨਾ ਸਮੇਂ ਦੀ ਮੁਖ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਢੁਕਵੇਂ ਕਦਮ ਉਠਾਏ ਜਾ ਰਹੇ ਹਨ।  ਪਰਨੀਤ ਕੌਰ ਨੇ ਆਜ਼ਾਦੀ ਦਿਵਸ ਅਤੇ ਰੱਖੜੀ ਦੀ ਵਧਾਈ ਦਿੰਦਿਆ ਵਿਦਿਆਰਥੀਆਂ ਦੇ ਭਰਵੇ ਇਕੱਠੇ ਨੂੰ ਸੰਬੋਧਨ ਕਰਦਿਆ ਕਿਹਾ ਵਿਦਿਆਰਥੀਆਂ ਦਾ ਮੁੱਖ ਮਕਸਦ ਲਗਨ ਅਤੇ ਮਿਹਨਤ ਨਾਲ ਅੱਗੇ ਵਧਣ ਦਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਗਿਆਨ ਪ੍ਰਾਪਤੀ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here