ਰਾਜਨ ਮਾਨ, ਅੰਮ੍ਰਿਤਸਰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਨਜ਼ਦੀਕ ਭਗਤਾਂ ਵਾਲਾ ਵਿਖੇ ਨਵੀਂ ਬਣੀ ਪਾਰਕਿੰਗ ਦਾ ਉਦਘਾਟਨ ਕੀਤਾ ਤੇ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਇਸ ਮੌਕੇ ਸੋਨੀ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਇਸ ਯਾਦਗਾਰੀ ਭਵਨ ਨੂੰ ਲੋਕਾਂ ਵੱਲੋਂ ਆਪਣੇ ਦੁੱਖ-ਸੁੱਖ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ ਤੇ ਇਸ ਭਵਨ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲਦੀ ਹੈ ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਅਸੀਂ ਦੇਸ਼ ਭਗਤਾਂ
ਆਜ਼ਾਦੀ ਦੇ ਯੋਧਿਆਂ ਦਾ ਸਨਮਾਨ ਕਰੀਏ ਤੇ ਉਨ੍ਹਾਂ ਵੱਲੋਂ ਪਾਏ ਗਏ ਪੂਰਨਿਆਂ ‘ਤੇ ਚੱਲ ਕੇ ਦੇਸ਼ ਦੀ ਸੇਵਾ ‘ਚ ਯੋਗਦਾਨ ਪਾਈਏ ਉਨ੍ਹਾਂ ਸੰਸਥਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ 10 ਲੱਖ ਰੁਪਏ ਹੋਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਐੱਮਪੀ ਫੰਡ ਵਿੱਚੋਂ ਲੈ ਕੇ ਇਸ ਸੰਸਥਾ ਨੂੰ ਦੇਣਗੇ ਤਾਂ ਜੋ ਬਾਕੀ ਰਹਿੰਦੇ ਕੰਮਾਂ ਨੂੰ ਵੀ ਪੂਰਾ ਕੀਤਾ ਜਾ ਸਕੇ ਇਸ ਮੌਕੇ ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਦੇ ਪ੍ਰਧਾਨ ਦੀਪ ਸਿੰਘ ਕੰਬੋ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸ੍ਰੀਮਤੀ ਜਗੀਰ ਕੌਰ ਮਾਤਾ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸ੍ਰੀ ਰਵਿੰਦਰ ਸਿੰਘ ਫਲਾਸੋਰ, ਜਰਨੈਲ ਸਿੰਘ, ਨਵਦੀਪ ਗੋਲਡੀ, ਧਰਮ ਸਿੰਘ ਸਰੀਨ, ਕਾਕਾ ਕੰਬੋ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ