
ਜਲ ਸਰੋਤ ਮੰਤਰੀ ਵਰਿੰਦਰ ਗੋਇਲ ਨੇ ਡੇਰਾ ਸੱਚਾ ਸੌਦਾ ਦਾ ਕੀਤਾ ਧੰਨਵਾਦ
Punjab Flood Relief: (ਦੁਰਗਾ ਸਿੰਗਲਾ /ਭੂਸ਼ਨ ਸਿੰਗਲਾ/ਮੋਹਨ ਸਿੰਘ) ਮੂਣਕ। ਮੂਣਕ ਅਤੇ ਇਸਦੇ ਆਸ-ਪਾਸ ਪਿੰਡਾਂ ਨਾਲ ਲੱਗਦੇ ਘੱਗਰ ਦਰਿਆ ’ਚ ਹਰ ਰੋਜ਼ ਵੱਧ ਰਹੇ ਪਾਣੀ ਦੇ ਪੱਧਰ ਨੇ ਜਿੱਥੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ ਉੱਥੇ ਹੀ ਸਾਰੇ ਇਲਾਕੇ ’ਤੇ ਹੜ੍ਹਾਂ ਦਾ ਖਤਰਾ ਲਗਾਤਾਰ ਮੰਡਰਾਅ ਰਿਹਾ ਹੈ। ਅਜਿਹੇ ਮੌਕੇ ਹਰ ਮਾਨਵਤਾ ਭਲਾਈ ਕਾਰਜ ’ਚ ਮੋਹਰੀ ਰਹਿਣ ਵਾਲੀ ਸੰਸਥਾ ਡੇਰਾ ਸੱਚਾ ਸੌਦਾ ਹਮੇਸ਼ਾ ਲੋਕਾਂ ਦੇ ਨਾਲ ਮੂਹਰਲੀ ਕਤਾਰ ’ਚ ਖੜ੍ਹੀ ਹੋ ਕੇ ਲੋਕਾਂ ਦੀ ਹਰ ਸੰਭਵ ਮੱਦਦ ਕਰਦੀ ਹੈ।
ਇਹ ਵੀ ਪੜ੍ਹੋ: Punjab Floods News: ਡਿਪਟੀ ਕਮਿਸ਼ਨਰ ਨੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ
ਮੂਣਕ ਵਿਖੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਜਿੱਥੇ ਲੋਹੇ ਦੀਆਂ ਤਾਰ੍ਹਾਂ ਦੇ ਜਾਲ ਬਣਾਏ ਜਾ ਰਹੇ ਹਨ ਉੱਥੇ ਹੀ ਘੱਗਰ ਦੇ ਉੱਪਰ ਬੰਨਾਂ ਨੂੰ ਮਜ਼ਬੂਤ ਕਰ ਰਹੇ। ਕਿਸਾਨਾਂ ਲਈ ਲੰਗਰ ਅਤੇ ਚਾਹ-ਪਾਣੀ ਦੀ ਸੇਵਾ ਵੀ ਲਗਾਤਾਰ ਕੀਤੀ ਜਾ ਰਹੀ ਹੈ।
ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਵਰਿੰਦਰ ਗੋਇਲ ਨੇ ਮੂਣਕ ਨੇੜਲੇ ਪਿੰਡ ਮਕੋਰਡ ਸਾਹਿਬ ਵਿਖੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੂੰ ਮਿਲ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ ਅਤੇ ਡੇਰਾ ਸੱਚਾ ਸੌਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਡੇਰਾ ਪ੍ਰੇਮੀ ਸਭ ਤੋਂ ਅੱਗੇ ਹੋ ਕੇ ਮਨੁੱਖਤਾ ਦੀ ਸੇਵਾ ਕਰਦੇ ਹਨ ਜਿਸ ਲਈ ਮੈਂ ਸਾਰੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਦਾ ਬਹੁਤ ਧੰਨਵਾਦ ਕਰਦਾ ਹਾਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਮੌਜੂਦ ਸਨ। Punjab Flood Relief
ਪੂਜਨੀਕ ਗੁਰੂ ਜੀ ਦੇ ਇੱਕ ਸੰਦੇਸ਼ ’ਤੇ ਹੜ੍ਹ ਪੀੜਤਾਂ ਦੀ ਮੱਦਦ ’ਚ ਜੁਟੇ ਹੋਏ ਹਨ ਹਜ਼ਾਰਾਂ ਸੇਵਾਦਾਰ
ਜਿਕਰਯੋਗ ਹੈ ਕਿ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਆਦਿ ਜ਼ਿਲ੍ਹਿਆਂ ’ਚ ਹੜ੍ਹ ਨੇ ਤਬਾਹੀ ਮਚਾਈ ਹੋਈ। ਇਸ ਮੁਸ਼ਕਲ ਘੜੀ ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਇੱਕ ਸੰਦੇਸ਼ ’ਤੇ ਹਜ਼ਾਰਾਂ ਦੀ ਗਿਣਤੀ ’ਚ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਹੜ੍ਹ ਪੀੜਤਾਂ ਦੀ ਮੱਦਦ ਲਈ ਜੁੱਟੇ ਹੋਏ ਹਨ। ਸੇਵਾਦਾਰ ਹੜ੍ਹ ਪੀੜਤਾਂ ਲਈ ਹਰ ਇਕ ਤਰ੍ਹਾਂ ਦੀ ਮੱਦਦ ਕਰ ਰਹੇ ਹਨ। ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਘਰੇਲੂ ਰਸੋਈ ਦੀ ਵਰਤੋਂ ਦਾ ਸਮਾਨ ਜਿਵੇਂ ਚਾਹ, ਖੰਡ, ਆਟਾ, ਤਿਰਪਾਲਾਂ, ਮੱਛਰਦਾਨੀਆਂ, ਆਦਮੀਆਂ ਤੇ ਪਸ਼ੂਆਂ ਲਈ ਦਵਾਈਆਂ, ਮੱਛਰ ਤੋਂ ਬਚਾਅ ਲਈ ਦਵਾਈਆਂ, ਅਤੇ ਪਸ਼ੂਆਂ ਲਈ ਮੱਕੀ ਦਾ ਆਚਾਰ ਹੈ, ਜਿਸ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ