ਸਾਡੇ ਨਾਲ ਸ਼ਾਮਲ

Follow us

12 C
Chandigarh
Tuesday, February 3, 2026
More
    Home Breaking News Fazilka News:...

    Fazilka News: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

    Fazilka News
    ਫ਼ਾਜ਼ਿਲਕਾ: ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ ’ਤੇ ਪੈਂਦੇ ਪਿੰਡਾਂ ਦਾ ਦੌਰਾ ਕਰਦੇ ਹੋਏ। ਤਸਵੀਰ: ਰਜਨੀਸ਼ ਰਵੀ

    ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

    Fazilka News: (ਰਜਨੀਸ਼ ਰਵੀ) ਫ਼ਾਜ਼ਿਲਕਾ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ ’ਤੇ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਸਤਲੁਜ ਦੀ ਕ੍ਰੀਕ ਵਿੱਚ ਆਏ ਪਾਣੀ ਦੇ ਪ੍ਰਭਾਵ ਦਾ ਜਾਇਜ਼ਾ ਲਿਆ।

    ਇਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉਥੇ ਸ. ਤਰੁਨਪ੍ਰੀਤ ਸਿੰਘ ਸੌਂਦ ਵੀ ਮੁਹਾਰ ਜਮਸ਼ੇਰ ਪਿੰਡ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਿੰਡ ਨੂੰ ਜੋੜਨ ਵਾਲੀ ਸੜਕ ’ਤੇ ਪਾਣੀ ਹੋਣ ਕਾਰਨ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਪਿੰਡ ਮੁਹਾਰ ਜਮਸ਼ੇਰ ਦੇ ਅੰਦਰ ਤੱਕ ਟਰੈਕਟਰ ’ਤੇ ਗਏ। ਹਾਲਾਂਕਿ ਪਿੰਡ ਦੇ ਅੰਦਰ ਪਾਣੀ ਦਾਖ਼ਲ ਨਹੀਂ ਹੋਇਆ ਅਤੇ ਸਾਰੇ ਘਰ ਸੁਰੱਖਿਤ ਹਨ। ਸ੍ਰੀ ਗੋਇਲ ਨੇ ਦੱਸਿਆ ਕਿ ਡੈਮਾਂ ’ਤੇ ਫ਼ਿਲਹਾਲ ਪਾਣੀ ਦੀ ਆਮਦ ਘਟੀ ਹੈ ਅਤੇ ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਰਾਹਤ ਦੀ ਉਮੀਦ ਹੈ।

    ਇਹ ਵੀ ਪੜ੍ਹੋ: BJP Workers Protest: ਸੜਕਾਂ ‘ਤੇ ਉੱਤਰੇ ਭਾਜਪਾ ਵਰਕਰ, ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ

    ਗੱਲਬਾਤ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਆਖਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਫ਼ੌਰੀ ਹੱਲ ਕਰਨਾ ਹੈ।  ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਕੁਦਰਤੀ ਆਫਤ ਮੌਕੇ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਦੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਫ਼ੌਰੀ ਮੱਦਦ ਉਪਲੱਬਧ ਕਰਵਾਉਣ ਲਈ ਸਾਰੀਆਂ ਟੀਮਾਂ ਤਾਇਨਾਤ ਹਨ ਅਤੇ ਸਾਰੇ ਪ੍ਰਭਾਵਿਤ ਇਲਾਕੇ ਨੂੰ ਸੈਕਟਰਾਂ ਵਿੱਚ ਵੰਡ ਕੇ ਸੈਕਟਰ ਅਫ਼ਸਰ ਲਗਾਏ ਗਏ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਜ਼ਰੂਰਤਮੰਦ ਲੋਕਾਂ ਤੱਕ ਮੱਦਦ ਮੁਹੱਈਆ ਕਰਵਾਈ ਜਾ ਸਕੇ। Fazilka News

    ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ

    ਕੈਬਨਿਟ ਮੰਤਰੀਆਂ ਨੇ ਇਹ ਵੀ ਕਿਹਾ ਕਿ ਵਿਸੇਸ਼ ਗਿਰਦਾਵਰੀ ਸਬੰਧੀ ਸਰਕਾਰ ਵੱਲੋਂ ਪਹਿਲਾਂ ਹੀ ਹੁਕਮ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦੇ ਹਰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਲੋਕਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਅਤੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਖੁਦ ਇਹ ਮੰਗ ਪੱਤਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਲਾਕੇ ਵਿੱਚ ਕੱਚੀਆਂ ਜ਼ਮੀਨਾਂ ਦਾ ਮੁੱਦਾ ਕੈਬਨਿਟ ਮੰਤਰੀ ਸਾਹਮਣੇ ਰੱਖਿਆ। ਇਸ ’ਤੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸ਼ੇ ਬਾਰੇ ਕਮੇਟੀ ਪਹਿਲਾਂ ਹੀ ਕੰਮ ਕਰ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਅਨੁਸਾਰ ਅੱਗੇ ਵਧ ਰਹੀ ਹੈ।

    Fazilka News
    ਫ਼ਾਜ਼ਿਲਕਾ: ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ ’ਤੇ ਪੈਂਦੇ ਪਿੰਡਾਂ ਦਾ ਦੌਰਾ ਕਰਦੇ ਹੋਏ। ਤਸਵੀਰ: ਰਜਨੀਸ਼ ਰਵੀ

    ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਇਨ੍ਹਾਂ ਪਿੰਡਾਂ ਵਿੱਚ ਮੰਗ ਅਨੁਸਾਰ ਪਸ਼ੂ ਚਾਰਾ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਸਬੰਧੀ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਐਸ.ਡੀ.ਐਮ ਵੀਰਪਾਲ ਕੌਰ, ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜੀਨੀਅਰ ਆਲੋਕ ਚੌਧਰੀ ਵੀ ਹਾਜ਼ਰ ਸਨ। Fazilka News