ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ

School Education Department
ਕੈਬਨਿਟ ਸਬ-ਕਮੇਟੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਤੋਂ ਮੰਗ ਪੱਤਰ ਲੈਂਦੇ ਹੋਏ।

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਦੇ ਕਾਨੂੰਨੀ ਅੜਚਨਾਂ ਨਾਲ ਸਬੰਧਤ ਮਸਲਿਆਂ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਰਾਏ ਲੈਣ ਲਈ ਕਿਹਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨਾਂ ਦੇ ਮਸਲਿਆਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। (School Education Department)

ਇਥੇ ਪੰਜਾਬ ਭਵਨ ਵਿਖੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨਾਂ ਮੀਟਿੰਗਾਂ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਪੀ.ਐਸ.ਟੈੱਟ ਯੂਨੀਅਨ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ ਕੱਚੇ ਅਧਿਆਪਕ ਯੂਨੀਅਨ, ਕੱਚੇ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 4161 ਬੇਰੁਜ਼ਗਾਰ ਅਧਿਆਪਕ ਯੂਨੀਅਨ, ਈ.ਜੀ.ਐਸ./ਏ.ਆਈ.ਈ/ਐਸ.ਟੀ.ਆਰ ਪ੍ਰੀ ਪ੍ਰਾਇਮਰੀ ਕੱਚੇ ਅਧਿਆਪਕ ਯੂਨੀਅਨ ਵੱਲੋਂ ਸਬ-ਕਮੇਟੀ ਨਾਲ ਆਪੋ-ਆਪਣੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਯੂਨਿਅਨਾਂ ਵੱਲੋਂ ਪੇਸ਼ ਕੀਤੇ ਗਏ ਜਿਆਦਾਤਰ ਮਸਲੇ ਸੇਵਾਵਾਂ ਨੂੰ ਪੱਕਿਆਂ ਕਰਨ ਅਤੇ ਤਨਖਾਹ ਵਿੱਚ ਵਾਧੇ ਨਾਲ ਸਬੰਧਤ ਸਨ।

ਚੀਮਾ ਵੱਲੋਂ ਯੂਨੀਅਨਾਂ ਦੇ ਵਿੱਤ ਵਿਭਾਗ ਨਾਲ ਸਬੰਧਤ ਮਸਲਿਆਂ ਬਾਰੇ ਜਲਦੀ ਹੱਲ ਦਾ ਭਰੋਸਾ

ਸੇਵਾਵਾਂ ਨੂੰ ਪੱਕਿਆਂ ਕਰਨ ਨਾਲ ਸਬੰਧਤ ਯੂਨੀਅਨਾਂ ਦੀਆਂ ਕੁਝ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੇ ਪਾਇਆ ਕਿ ਇਨਾਂ ਮਾਮਲਿਆਂ ਨੂੰ ਹੱਲ ਕਰਨ ਲਈ ਕਾਨੂੰਨੀ ਰਾਏ ਦੀ ਲੋੜ ਹੈ। ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨਾਂ ਯੂਨੀਅਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨ ਅਤੇ ਇਨਾਂ ਦੇ ਮਸਲਿਆਂ ਦੇ ਕਾਨੂੰਨੀ ਤੌਰ ’ਤੇ ਢੁਕਵੇਂ ਹੱਲ ਲਈ ਐਡਵੋਕੇਟ ਜਨਰਲ ਦੇ ਦਫ਼ਤਰ ਤੋਂ ਕਾਨੂੰਨੀ ਸਲਾਹ ਲੈਣ।(School Education Department) ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਯੂਨੀਅਨਾਂ ਸੇਵਾਵਾਂ ਪੱਕਿਆਂ ਕਰਨ ਸਬੰਧੀ ਮੰਗਾਂ ਦਾ ਅਜਿਹਾ ਹੱਲ ਕੱਢਿਆ ਜਾਵੇ ਜਿਸ ਤਹਿਤ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮੰਨਸ਼ਾ ਵੱਧ ਤੋਂ ਵੱਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਦੀ ਹੈ।

School Education Department
ਕੈਬਨਿਟ ਸਬ-ਕਮੇਟੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਤੋਂ ਮੰਗ ਪੱਤਰ ਲੈਂਦੇ ਹੋਏ।

ਇਹ ਵੀ ਪੜ੍ਹੋ : PSEB 12th Result : ਗਰਲਜ਼ ਸਕੂਲ ਗੁਰੂਹਰਸਹਾਏ ਦੀਆਂ ਧੀਆਂ ਨੇ ਮਾਰੀਆ ਮੱਲਾਂ

ਤਨਖਾਹ ਅਤੇ ਵਿੱਤ ਵਿਭਾਗ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਵਿੱਤ ਮੰਤਰੀ ਨੇ ਅਧਿਆਪਕ ਯੂਨੀਅਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਵੱਲੋਂ ਉਠਾਈਆਂ ਗਈਆਂ ਜਿਆਦਾਤਰ ਮੰਗਾਂ ਬਾਰੇ ਅਮਲ ਪ੍ਰਕਿਰਿਆ ਅਧੀਨ ਹੈ ਅਤੇ ਜਲਦੀ ਹੀ ਉਨਾਂ ਨੂੰ ਇਸ ਸਬੰਧੀ ਖੁਸ਼ਖਬਰੀ ਮਿਲੇਗੀ। ਉਨਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸਕੂਲ ਸਿੱਖਿਆ ਵਿਭਾਗ ਦੇ ਨਾਲ ਮੀਟਿੰਗਾਂ ਕਰਕੇ ਇਸ ਸਬੰਧੀ ਹੋਰਨਾਂ ਵਿੱਤੀ ਮਾਮਲਿਆਂ ਬਾਰੇ ਵੀ ਜਲਦ ਤਜਵੀਜ ਤਿਆਰ ਕਰਨ। ਇੰਨਾਂ ਮੀਟਿੰਗਾਂ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਸੀਮਾ ਜੈਨ, ਵਿੱਤ ਸਕੱਤਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀਮਤੀ ਦੀਪਤੀ ਉੱਪਲ ਵੀ ਹਾਜ਼ਰ ਸਨ।