ਸੁਪਰਡੈਂਟ ਇੰਜੀਨੀਅਰਾਂ ਕੀਤਾ ਇਤਰਾਜ਼
ਅਸ਼ਵਨੀ ਚਾਵਲਾ,ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਕਪਿਲ ਸ਼ਰਮਾ ਸੋਅ ਤੋਂ ਬਾਅਦ ਹੁਣ ਆਪਣੇ ਹੀ ਵਿਭਾਗ ਵਿੱਚ ਜੱਜ ਬਣ ਚੁੱਕੇ ਹਨ। ਜਿਥੇ ਕਿ ਦੋਸ਼ੀ ਸਾਬਤ ਹੋਣ ਤੋਂ ਪਹਿਲਾਂ ਹੀ ਆਪਣੇ ਵਿਭਾਗ ਦੇ ਸੁਪਰਡੈਂਟ ਇੰਜੀਨੀਅਰਾਂ ਨੂੰ ਮੀਡੀਆ ਅਤੇ ਪੱਤਰਕਾਰਾਂ ਅੱਗੇ ਜਨਤਕ ਤੌਰ ‘ਤੇ ਦੋਸ਼ੀ ਠਹਿਰਾਉਂਦੇ ਹੋਏ ਸਖ਼ਤ ਕਾਰਵਾਈ ਲਈ ਤਿਆਰ ਰਹਿਣ ਲਈ ਕਹਿ ਦਿੱਤਾ ਹੈ।
ਦੂਜੇ ਪਾਸੇ ਵਿਭਾਗ ਦੇ ਮੰਤਰੀ ਨਵਜੋਤ ਸਿੱਧੂ ਦੇ ਇਸ ਰਵੱਈਏ ਨੂੰ ਦੇਖ ਕੇ ਸੁਪਰਡੈਂਟ ਇੰਜੀਨੀਅਰਾਂ ਨੇ ਇਤਰਾਜ਼ ਜ਼ਾਹਿਰ ਕਰਦੇ ਹੋਏ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਦਖ਼ਲ ਦੇਣ ਦੀ ਮੰਗ ਕਰ ਦਿੱਤੀ ਹੈ ਕਿਉਂਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀਵਾਰ ਹੋਇਆ ਹੈ, ਜਦੋਂ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਕੀਤੀ ਜਾ ਰਹੀ ਸੁਣਵਾਈ ਨਾ ਸਿਰਫ਼ ਜਨਤਕ ਤੌਰ ‘ਤੇ ਕੀਤੀ ਗਈ ਹੋਵੇ, ਸਗੋਂ ਵਿਧਾਇਕ ਸਣੇ ਮੀਡੀਆ ਨੂੰ ਐਂਟਰੀ ਤੱਕ ਦੇ ਦਿੱਤੀ ਗਈ ਹੋਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।