ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਕੱਟਿਆ ਕੇਕ, ਮਠਿਆਈਆਂ ਵੀ ਵੰਡੀਆਂ
(ਵਿਜੈ ਸਿੰਗਲਾ) ਭਵਾਨੀਗੜ੍ਹ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਆਗਮਨ ਪੁਰਬ ਦੀ ਖੁਸ਼ੀ ’ਚ ਸਥਾਨਕ ਸ਼ਹਿਰ ਦੇ ਨਾਮ ਚਰਚਾ ਘਰ ਵਿਖੇ ਬਲਾਕ ਭਵਾਨੀਗੜ੍ਹ ਅਤੇ ਬਲਾਕ ਨਦਾਮਪੁਰ ਦੀ ਸਾਂਝੀ ਬਲਾਕ ਪੱਧਰੀ ਨਾਮ ਚਰਚਾ ਕਰਵਾਈ ਗਈ, ਜਿਸ ਵਿੱਚ ਖੇਤਰ ਦੀ ਸਾਧ-ਸੰਗਤ ਨੇ ਬਹੁਤ ਹੀ ਭਾਰੀ ਗਿਣਤੀ ’ਚ ਸ਼ਿਰਕਤ ਕੀਤੀ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਭੋਲਾ ਇੰਸਾਂ ਵੱਲੋਂ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ।
ਇਸ ਮੌਕੇ ਕਵੀਰਾਜਾਂ ਨੇ ਸ਼ਬਦ ਗਾਏ ਅਤੇ ਪਵਿੱਤਰ ਗ੍ਰੰਥਾਂ ਵਿੱਚੋਂ ਸੰਤ-ਮਹਾਤਮਾ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ। ਨਾਮ ਚਰਚਾ ਘਰ ਨੂੰ ਰੰਗ-ਬਿਰੰਗੀਆਂ ਝੰਡੀਆਂ, ਰੰਗੋਲੀਆਂ ਨਾਲ ਪੂਰੀ ਤਰ੍ਹਾਂ ਸਜਾਇਆ ਗਿਆ। ਨਾਮ ਚਰਚਾ ਘਰ ’ਚ ਢੋਲ ਦੀ ਥਾਪ ’ਤੇ ਜਾਗੋ ਕੱਢ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਇਸ ਮੌਕੇ 200 ਪੌਂਡ ਦਾ ਕੇਕ ਵੀ ਕੱਟਿਆ ਗਿਆ। ਇਸ ਮੌਕੇ ਪੰਜਾਬ ਦੇ 45 ਮੈਂਬਰ ਰਾਮ ਕਰਨ ਇੰਸਾਂ ਨੇ ਪੂਜਨੀਕ ਗੁਰੂ ਜੀ ਦੇ ਆਗਮਨ ਦੀ ਵਧਾਈ ਦਿੱਤੀ ਅਤੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 139 ਕਾਰਜ ਲਗਾਤਾਰ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਸੇਵਾਦਾਰਾਂ ਵੱਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ। ਇਸ ਮੌਕੇ ਬਲਾਕ ਦੇ 25 ਮੈਂਬਰ, 15 ਮੈਂਬਰ, ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਪਿੰਡਾ-ਸ਼ਹਿਰਾਂ ਦੇ ਭੰਗੀਦਾਸ ਅਤੇ ਭਾਰੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ