ਬੱਚਿਆਂ ਦੇ ਰਾਸ਼ਟਰੀ ਬਹਾਦਰੀ ਅਵਾਰਡ ਲਈ ਅਰਜ਼ੀਆਂ ਦੀ ਮੰਗ

Subsidy on Machinery
ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ. ਸੇਨੂੰ ਦੁੱਗਲ ਆਈ.ਏ.ਐੱਸ.

ਫਾਜਿਲਕਾ (ਰਜਨੀਸ਼ ਰਵੀ) ਇੰਡੀਅਨ ਕੌਂਸਲ ਆਫ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਵੱਲੋਂ 6 ਤੋਂ 18 ਸਾਲ ਦੇ ਬੱਚੇ ਜਿਨ੍ਹਾਂ ਨੇ ਕੋਈ ਵਿਸ਼ੇਸ਼ ਬਹਾਦਰੀ ਦਾ ਕੰਮ ਕੀਤਾ ਹੋਵੇ, ਉਨ੍ਹਾਂ ਬੱਚਿਆਂ ਨੂੰ ਕੌਂਸਲ ਵੱਲੋਂ ਸਾਲ 2023 ਲਈ ਰਾਸ਼ਟਰੀ ਬਹਾਦਰੀ ਅਵਾਰਡ ਦੇਣ ਦੀ ਯੋਜਨਾ ਹੈ। ਇਸ ਸਕੀਮ ਅਧੀਨ ਜਿਨ੍ਹਾਂ ਬੱਚਿਆਂ ਨੇ 1 ਜੁਲਾਈ 2022 ਤੋਂ 30 ਸਤੰਬਰ 2023 ਤੱਕ ਕੋਈ ਬਹਾਦਰੀ ਦਾ ਵਿਲੱਖਣ ਕਾਰਜ ਕੀਤਾ ਹੋਵੇ ਉਨ੍ਹਾਂ ਦੇ ਨਾਮ ਰਾਸ਼ਟਰੀ ਬਾਲ ਭਲਾਈ ਕੌਂਸਿਲ ਨੂੰ 5 ਅਕਤੂਬਰ,2023 ਤੱਕ ਭੇਜੇ ਜਾਣੇ ਹਨ। (Children’s Bravery Award)

ਇਹ ਵੀ ਪੜ੍ਹੋ : ਸਰਕਾਰ ਸ਼ੁਰੂ ਕਰਨ ਜਾ ਰਹੀ ਐ ਇੱਕ ਹੋਰ ਨਵੀਂ ਪੈਨਸ਼ਨ ਸਕੀਮ, ਕੁਆਰਿਆਂ ਲਈ ਖੁਸ਼ਖਬਰੀ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਆਮ ਲੋਕਾਂ ਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਜ਼ਿਲ੍ਹੇ ਨਾਲ ਸਬੰਧਤ ਅਜਿਹੇ ਬੱਚੇ ਦਾ ਨਾਮ ਹੋਵੇ ਜਿਸ ਨੇ ਕੋਈ ਵਿਲੱਖਣ ਬਹਾਦਰੀ ਦਾ ਕਾਰਜ ਕੀਤਾ ਹੋਵੇ ਤਾਂ ਉਸ ਬੱਚੇ ਦਾ ਕੇਸ ਤਿਆਰ ਕਰਕੇ ਮਿਤੀ 30 ਸਤੰਬਰ 2023 ਤੱਕ ਦਫਤਰ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ), ਬੀ ਬਲਾਕ, ਤੀਜੀ ਮੰਜ਼ਲ ਨੂੰ ਭੇਜਿਆ ਜਾਵੇ।

LEAVE A REPLY

Please enter your comment!
Please enter your name here