ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Foji Training Camp
ਫਾਈਲ ਫੋਟੋ

(ਰਜਨੀਸ਼ ਰਵੀ) ਫਾਜਿਲਕਾ। ਜੋ ਨੌਜਵਾਨ ਪੁਲਿਸ, ਨੇਵੀ, ਏਅਰ ਫੋਰਸ ’ਚ ਭਰਤੀ ਹੋਣਾ ਚਾਹੁੰਦੇ ਹਨ ਉਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਇਨਾਂ ਨੌਜਵਾਨਾਂ ਨੂੰ ਫਿਜੀਕਲ ਤੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ (Foji Training Camp) ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਦਵਿੰਦਰ ਪਾਲ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਦੱਸਿਆ ਕਿ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਨੌਜਵਾਨ ਫੌਜ, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ ।

ਇਹ ਵੀ ਪੜ੍ਹੋ : ਐਲਆਈਸੀ ਸਰਲ ਪੈਨਸ਼ਨ ਯੋਜਨਾ: ਇੱਕ ਵਾਰ ਨਿਵੇਸ਼ ਕਰਕੇ ਪਾਓ 12000 ਰੁਪਏ ਸਾਲਾਨਾ ਪੈਨਸ਼ਨ

ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 7:30 ਵਜ੍ਹੇ ਤੋਂ 11 ਵਜੇ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿਖੇ ਆਉਣ ਸਮੇਂ ਦਸ਼ਤਾਵੇਜ਼ ਜਿਵੇ ਕਿ ਆਨਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਕੈਂਪ ਵਿੱਚ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ (Foji Training Camp)

ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ / ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।

LEAVE A REPLY

Please enter your comment!
Please enter your name here