ਬਰਨਾਲਾ (ਗੁਰਪ੍ਰੀਤ ਸਿੰਘ)। China Door: ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਤੇ ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਚਾਇਨਾ ਡੋਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ਹਿਰ ’ਚ ਵੱਖ ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਵੱਲੋਂ 60 ਗੁੱਟੇ ਚਾਇਨਾ ਡੋਰ ਜਬਤ ਕੀਤੀ ਗਈ। ਇਸ ਮੌਕੇ ਟੀਮ ਮੈਂਬਰ ਜੂਨੀਅਰ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਰਸੇਵਕ ਸਿੰਘ ਤੇ ਸੈਨੇਟਰੀ ਇੰਸਪੈਕਟਰ ਅੰਕੁਸ ਸਿੰਗਲਾ ਨੇ ਦੱਸਿਆ ਕਿ ਮੰਡੀ ਰੋਡ ਬਰਨਾਲਾ।
ਇਹ ਖਬਰ ਵੀ ਪੜ੍ਹੋ : America News: ਅਮਰੀਕਾ ’ਚ ਟਰੱਕ ਨਾਲ ਭੀੜ ’ਤੇ ਹਮਲਾ, 10 ਲੋਕਾਂ ਦੀ ਦਰਦਨਾਕ ਮੌਤ
ਕੇ ਸੀ ਰੋਡ ਬਰਨਾਲਾ, ਨੇੜੇ ਪ੍ਰਾਚੀਨ ਮੰਦਿਰ ਬਰਨਾਲਾ ਵਿਖੇ ਵੱਖ ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਜਾਗਰੂਕ ਵੀ ਕੀਤਾ ਕਿ ਚਾਇਨਾ ਡੋਰ ਬਹੁਤ ਹੀ ਘਾਤਕ ਹੈ, ਜਿਸ ਨਾਲ ਮਨੁੱਖਾਂ ਤੇ ਪਸੂ ਪੰਛੀਆਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ’ਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਹੈ। Barnala News