ਰੱਦ ਹੋ ਸਕਦੀ ਐ ਖਹਿਰਾ ਦੀ ਵਿਧਾਇਕੀ

Can revoke MLA Khehra

ਵਿਧਾਨ ਸਭਾ ਵੱਲੋਂ ਨੋਟਿਸ ਜਾਰੀ, 15 ਦਿਨਾਂ ‘ਚ ਮੰਗਿਆ ਜਵਾਬ

ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਨੇ ਇਹ ਨੋਟਿਸ ਆਮ ਆਦਮੀ ਪਾਰਟੀ ਅਤੇ ਭੁਲੱਥ ਤੋਂ ਹੀ ਇੱਕ ਵੋਟਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਵਿੱਚ ਮੈਂਬਰਸ਼ਿਪ ਖਾਰਿਜ਼ ਹੋਣਾ ਵੀ ਤੈਅ ਮੰਨਿਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁਲੱਥ, ਜ਼ਿਲ੍ਹਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।  ਉਨਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ।
ਬੁਲਾਰੇ ਨੇ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।