ਕੀ ਸੀਬੀਆਈ ਤੋਂ ਲਈ ਜਾ ਸਕਦੀ ਐ ਜਾਂਚ ਵਾਪਸ, ਏਜੀ ਤੋਂ ਮੰਗੀ ਸਰਕਾਰ ਨੇ ਸਲਾਹ

CBI Return, Probe, Government, Sought, AG Seeks, Advice

ਐਡਵੋਕੇਟ ਜਨਰਲ ਦਾ ਦਫ਼ਤਰ ਦੇਵੇਗਾ ਅਗਲੇ 24 ਘੰਟਿਆਂ ‘ਚ ਜੁਆਬ | CBI Investigation

  • ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਾਣ ਲਈ ਵੀ ਤਿਆਰ

ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਬਰਗਾੜੀ ਤੇ ਬਹਿਬਲ ਕਲਾਂ ਸਣੇ ਕੋਟਕਪੂਰਾ ਮਾਮਲੇ ਵਿੱਚ ਸੀਬੀਆਈ ਨੂੰ ਸੌਂਪੀ ਗਈ ਜਾਂਚ ਵਾਪਸ ਲਈ ਜਾ ਸਕਦੀ ਹੈ ਜਾਂ ਨਹੀਂ ਅਤੇ ਇਸ ਮਾਮਲੇ ਵਿੱਚ ਨਿਯਮਾਂ ਸਣੇ ਸੁਪਰੀਮ ਕੋਰਟ ਦੇ ਆਦੇਸ਼ ਕੀ ਕਹਿੰਦੇ ਹਨ, ਸਬੰਧੀ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਤੋਂ ਸਲਾਹ ਮੰਗ ਲਈ ਹੈ। ਇਸ ਲਈ ਹੁਣ ਅਗਲੀ ਕਾਰਵਾਈ ਐਡਵੋਕੇਟ ਜਰਨਲ ਦੀ ਸਲਾਹ ਤੋਂ ਬਾਅਦ ਹੀ ਕੀਤੀ ਜਾਵੇਗੀ। ਇਥੇ ਹੀ ਕਈ ਕਾਂਗਰਸੀ ਵਿਧਾਇਕ ਇਸ ਗੱਲ ਸਬੰਧੀ ਵੀ ਨਰਾਜ਼ ਹਨ ਕਿ ਜਦੋਂ ਅਤੁਲ ਨੰਦਾ ਵਿਧਾਨ ਸਭਾ ਵਿੱਚ ਮੌਜੂਦ ਸਨ ਤਾਂ ਮੌਕੇ ‘ਤੇ ਉਨ੍ਹਾਂ ਨੇ ਸਲਾਹ ਕਿਉਂ ਨਹੀਂ ਦਿੱਤੀ ਕਿ ਸਰਕਾਰ ਇਸ ਤਰ੍ਹਾਂ ਸੀਬੀਆਈ ਤੋਂ ਜਾਂਚ ਵਾਪਸ ਲੈ ਵੀ ਸਕਦੀ ਹੈ ਜਾਂ ਫਿਰ ਨਹੀਂ। (CBI Investigation)

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੱਤਾ ਧਿਰ ਕਾਂਗਰਸ ਅਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸਹਿਮਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ ਸੀ, ਜਿਸ ਤਹਿਤ ਸੀਬੀਆਈ ਨੂੰ ਹੁਣ ਤੱਕ ਬੇਅਦਬੀ ਅਤੇ ਗੋਲੀ ਚਲਾਉਣ ਦੇ ਮਾਮਲੇ ‘ਚ ਜਾਂਚ ਵਾਪਸ ਲਈ ਜਾਣ ਦੀ ਮੰਗ ਕੀਤੀ ਗਈ ਸੀ। ਇਸ ਪ੍ਰਸਤਾਵ ਨੂੰ ਪਾਸ ਕਰਨ ਸਮੇਂ ਕਾਂਗਰਸ ਜਾਂ ਫਿਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ ਕਿ ਕਾਨੂੰਨੀ ਰੂਪ ਵਿੱਚ ਇਸ ਤਰ੍ਹਾਂ ਸੀਬੀਆਈ ਤੋਂ ਜਾਂਚ ਵਾਪਸ ਲਈ ਵੀ ਜਾ ਸਕਦੀ ਹੈ ਜਾਂ ਫਿਰ ਨਹੀਂ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਮੁੜ ਹੋਈਆਂ ਛੁੱਟੀਆਂ, ਜਾਣੋ ਕਾਰਨ

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਕਈ ਆਦੇਸ਼ ਬਾਹਰ ਆਉਣ ਦੇ ਨਾਲ ਹੀ ਕਈ ਸੀਨੀਅਰ ਵਕੀਲਾਂ ਵਲੋਂ ਦਿੱਤੇ ਬਿਆਨਾਂ ਤੋਂ ਬਾਅਦ ਪੰਜਾਬ ਸਰਕਾਰ ਕਾਫ਼ੀ ਜ਼ਿਆਦਾ ਚਿੰਤਤ ਨਜ਼ਰ ਆ ਰਹੀ ਹੈ, ਕਿਉਂਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਸੀਬੀਆਈ ਨੂੰ ਦਿੱਤੀ ਗਈ ਜਾਂਚ ਵਾਪਸ ਨਹੀਂ ਲਈ ਜਾ ਸਕਦੀ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਈ ਸੀਨੀਅਰ ਵਕੀਲਾਂ ਵੱਲੋਂ ਅੱਗੇ ਆ ਕੇ ਬਿਆਨ ਵੀ ਦਿੱਤੇ ਗਏ ਹਨ ਕਿ ਸਰਕਾਰ ਦੀ ਇਸ ਕੋਸ਼ਿਸ਼ ਨੂੰ ਬੂਰ ਪੈਣ ਵਾਲਾ ਨਹੀਂ ਹੈ।

ਇਸ ਮਾਮਲੇ ਵਿੱਚ ਕਈ ਅਖ਼ਬਾਰਾਂ ਵਿੱਚ ਰਿਪੋਰਟਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਤੋਂ ਕਾਨੂੰਨੀ ਸਲਾਹ ਮੰਗੀ ਹੈ, ਜਿਸ ਵਿੱਚ ਪੁੱਛਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੀਬੀਆਈ ਤੋਂ ਮਾਮਲਾ ਵਾਪਸ ਲਿਆ ਵੀ ਜਾ ਸਕਦਾ ਹੈ ਜਾਂ ਫਿਰ ਨਹੀਂ। ਹੁਣ ਇਸ ਮਾਮਲੇ ਵਿੱਚ ਅਤੁਲ ਨੰਦਾ ਦੀ ਸਲਾਹ ਆਉਣ ਤੋਂ ਬਾਅਦ ਹੀ ਪੰਜਾਬ ਸਰਕਾਰ ਅਗਲੇਰੀ ਕਾਰਵਾਈ ਕਰੇਗੀ ਪਰ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਜੇਕਰ ਕਾਨੂੰਨ ਜਾਂ ਫਿਰ ਸੁਪਰੀਮ ਕੋਰਟ ਦੇ ਆਦੇਸ਼ ਅੜਿੱਕੇ ਆਏ ਤਾਂ ਉਹ ਸੁਪਰੀਮ ਕੋਰਟ ਵਿੱਚ ਜਾਣ ਲਈ ਵੀ ਤਿਆਰ ਹਨ। (CBI Investigation)