ਪਾਕਿਸਤਾਨ ਤੇ ਕੈਨੈਡਾ ਦੀ ਟੀਮ ਨੂੰ ਹਾਲੇ ਨਹੀਂ ਮਿਲੀ ਐਨਓਸੀ

Canada , Pakistan, Team , NCA

ਸੁਖਜੀਤ ਮਾਨ/ਚੰਡੀਗੜ੍ਹ/ਬਠਿੰਡਾ। ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਭਾਵੇਂ ਹੀ ਕੌਮਾਂਤਰੀ ਕਬੱਡੀ ਟੂਰਨਾਮੈਂਟ-2019 ਸਬੰਧੀ ਤਿਆਰੀਆਂ ਜੰਗੀ ਪੱਧਰ ‘ਤੇ ਵਿੱਢ ਦਿੱਤੀਆਂ ਗਈਆਂ ਨੇ ਪਰ ਹਾਲੇ ਤੱਕ ਟੂਰਨਾਮੈਂਟ ‘ਚ ਹਿੱਸਾ ਲੈਣ ਵਾਲੀਆਂ ਬਾਹਰੀ ਅੱਠ ਟੀਮਾਂ ‘ਚੋਂ ਦੋ ਟੀਮਾਂ ਕੈਨੇਡਾ ਅਤੇ ਪਾਕਿਸਤਾਨ ਨੂੰ ਅਜੇ ਐਨਓਸੀ ਹੀ ਨਹੀਂ ਮਿਲੀ ਛੇ ਟੀਮਾਂ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ।

ਇਸ ਕੌਮਾਂਤਰੀ ਟੂਰਨਾਮੈਂਟ ‘ਚ ਘਰੇਲੂ ਟੀਮ ਭਾਰਤ ਤੋਂ ਇਲਾਵਾ ਪਾਕਿਸਤਾਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ,  ਸ਼੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹਿੱਸਾ ਲੈਣਗੀਆਂ। ਖਿਡਾਰੀਆਂ ਨੂੰ ਠਹਿਰਾਉਣ ਦਾ ਪੂਰਾ ਇੰਤਜ਼ਾਮ ਕੀਤਾ ਜਾ ਚੁੱਕਾ ਹੈ । ਅਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਹੋਟਲਾਂ ਤੋਂ ਖੇਡ ਮੈਦਾਨਾਂ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਅਸਕਾਰਟ ਗੱਡੀਆਂ ਚੱਲਣਗੀਆਂ ਅਤੇ ਸੁਰੱਖਿਆ ਦੇ ਪੱਖ ਤੋਂ ਵੀ ਪੂਰੀ ਚੌਕਸੀ ਵਰਤੀ ਜਾਵੇਗੀ।

ਐਨਓਸੀ ਲਈ ਯਤਨ ਜ਼ਾਰੀ : ਡਾਇਰੈਕਟਰ

ਡਾਇਰੈਕਟਰ ਖੇਡ ਵਿਭਾਗ ਸੰਜੇ ਪੋਪਲੀ ਨੇ ਦੱਸਿਆ ਕਿ ਸੂਬੇ ਦਾ ਖੇਡ ਵਿਭਾਗ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਲਈ ਐਨ.ਓ.ਸੀ. ਜਾਰੀ ਕਰਵਾਉਣ ਲਈ ਲਗਾਤਾਰ ਭਾਰਤ ਸਰਕਾਰ ਨਾਲ ਸੰਪਰਕ ਵਿੱਚ ਹੈ ਉਨ੍ਹਾਂ ਆਖਿਆ ਕਿ ਇਸ ਦੇ ਛੇਤੀ ਹੀ ਜਾਰੀ ਹੋਣ ਦੀ ਪੂਰੀ ਆਸ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here