Canada News
Canada News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਫਿਰ ਤੋਂ ਝਟਕਾ ਲੱਗ ਸਕਦਾ ਹੈ। ਦਰਅਸਲ, ਕੈਨੇਡੀਅਨ ਸਰਕਾਰ ਨੇ 1 ਦਸੰਬਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਇਮੀਗ੍ਰੇਸ਼ਨ ਸਮੇਤ ਇੱਥੇ ਪਹੁੰਚਣ ਦੇ ਚਾਹਵਾਨ ਸਾਰੇ ਲੋਕਾਂ ਦੀਆਂ ਫੀਸਾਂ ’ਚ ਭਾਰੀ ਵਾਧਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੈਨੇਡੀਅਨ ਸਰਕਾਰ ਨੇ ਪ੍ਰਵਾਸੀਆਂ ਦਾ ਰਾਹ ਰੋਕਣ ਲਈ ਇੱਕ ਹੋਰ ਕਦਮ ਚੁੱਕਿਆ ਹੈ। ਉਕਤ ਫੈਸਲੇ ਨੂੰ ਪੰਜਾਬੀਆਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। Punjab News
ਇਹ ਖਬਰ ਵੀ ਪੜ੍ਹੋ : Punjab Update News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਪ੍ਰੈਸ ਕਾਨਫਰੰਸ, ਅਹਿਮ ਸਵਾਲਾਂ ਦੇ ਦਿੱਤੇ ਜਵਾਬ
ਇਸ ਫੈਸਲੇ ਨਾਲ ਉਨ੍ਹਾਂ ਦਾ ਵਿਦੇਸ਼ਾਂ ’ਚ ਪੜ੍ਹਾਈ ਕਰਨ ਤੇ ਰਹਿਣ ਦਾ ਸੁਪਨਾ ਚਕਨਾਚੂਰ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰਜ਼ੀ ਫੀਸ ’ਚ ਵਾਧੇ ਦੇ ਨਾਲ ਹੀ ਪ੍ਰੋਸੈਸਿੰਗ ਫੀਸ ’ਚ ਵੀ ਵਾਧਾ ਹੋ ਸਕਦਾ ਹੈ। ਹੁਣ ਤੱਕ ਵੀਜ਼ਾ ਫੀਸ 229 ਕੈਨੇਡੀਅਨ ਡਾਲਰ ਤੋਂ 1148 ਕੈਨੇਡੀਅਨ ਡਾਲਰ ਤੱਕ ਹੈ। ਲਗਭਗ 20 ਫੀਸਦੀ ਦੇ ਵਾਧੇ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਇਸ ਦਾ ਸਿੱਧਾ ਅਸਰ ਪੰਜਾਬ ਤੋਂ ਜਾਣ ਵਾਲੇ ਵਿਦਿਆਰਥੀਆਂ ’ਤੇ ਪਵੇਗਾ। Canada News
ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਜਿਨ੍ਹਾਂ ਐਪਲੀਕੇਸ਼ਨ ਫੀਸਾਂ ’ਚ ਵਾਧਾ ਕਰਨ ਦਾ ਐਲਾਨ ਕੀਤਾ ਹੈ, ਉਨ੍ਹਾਂ ’ਚ ਸਟੂਡੈਂਟ, ਵਿਜ਼ਟਰ ਵੀਜ਼ਾ, ਅਸਥਾਈ, ਨਵਾਂ ਸਟੱਡੀ ਪਰਮਿਟ, ਵਰਕ ਪਰਮਿਟ ਆਦਿ ਵਰਗ ਸ਼ਾਮਲ ਹਨ। ਇਹ ਸਪੱਸ਼ਟ ਸੰਕੇਤ ਹੈ ਕਿ ਆਉਣ ਵਾਲੇ ਸਮੇਂ ’ਚ ਕੈਨੇਡੀਅਨ ਵੀਜ਼ਾ ਹਾਸਲ ਕਰਨਾ ਹੋਰ ਮੁਸ਼ਕਲ ਹੋ ਸਕਦਾ ਹੈ। ਜਿਹੜੇ ਲੋਕ ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਲਈ ਇਹ ਜ਼ਰੂਰੀ ਹੈ ਕਿ ਉਹ ਨਵੇਂ ਨਿਯਮਾਂ ਤੇ ਫੀਸਾਂ ’ਚ ਵਾਧੇ ਨੂੰ ਧਿਆਨ ’ਚ ਰੱਖਦੇ ਹੋਏ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ।