Investment in Punjab: CM Mann ਵੱਲੋਂ ਵੱਡੇ ਨਿਵੇਸ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ’ਚ ਨਿਵੇਸ ਕਰਨ ਲਈ ਦਿਲਚਸਪੀ ਦਿਖਾਈ

Investment in Punjab

ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ’ਚ ਨਿਵੇਸ ਕਰਨ ਲਈ ਵੀ ਸਹਿਮਤ

  • ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Investment in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ ਕਰਨ ਲਈ ਉਤਸਾਹਿਤ ਕਰਕੇ ਸੂਬੇ ਦੇ ਨਿਵੇਸ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ’ਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ। ਜਿਸ ਨੂੰ ਓਜੋਨ ਤਕਨੀਕ ਦੀ ਵਰਤੋਂ ਨਾਲ ਜੰਮੇ ਹੋਏ ਤੇ ਤਾਜੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ। Investment in Punjab

ਇਹ ਖਬਰ ਵੀ ਪੜ੍ਹੋ : Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਉਨ੍ਹਾਂ ਕਿਹਾ ਕਿ ਕੰਪਨੀ ਓਜੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਤੇ ਤਾਜੀਆਂ ਵਸਤਾਂ ਦੀ ਸੈਲਫ ਲਾਈਫ ਵਧਾਏਗੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਰਕਫੈੱਡ ਤੇ ਪੰਜਾਬ ਐਗਰੋ ਨਾਲ ਸਾਂਝ ਰਾਹੀਂ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ, ਤੇ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਾਇਆ ਜਾਵੇਗਾ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀ ਤਕਨੀਕ ਨਾਲ ਸਾਫ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ। Investment in Punjab

ਉਨ੍ਹਾਂ ਕਿਹਾ ਕਿ ਕੰਪਨੀ ਭਾਰਤੀ ਮੂਲ ਦੇ ਖਾਦ ਭੰਡਾਰਾਂ ਚੋਂ ਕੈਂਸਰ ਪੈਦਾ ਕਰਨ ਵਾਲੀਆਂ ਅਸੁੱਧੀਆਂ ਨੂੰ ਦੂਰ ਕਰੇਗੀ ਤੇ ਇਸ ਤੋਂ ਇਲਾਵਾ ਨੈਨੋ ਪੱਧਰ ’ਤੇ ਨੈਬੁਲਾ ਓਜੋਨੇਸਨ ਦੀ ਮਦਦ ਨਾਲ ਕੈਂਸਰ ਪੈਦਾ ਕਰਨ ਵਾਲੇ ਸਾਰੇ ਤੱਤਾਂ ਨੂੰ ਸਫਲਤਾਪੂਰਵਕ ਦੂਰ ਕਰਨ ਦਾ ਵੀ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਟੀਡੀਐਸ ਦੇ ਪੱਧਰ ਨੂੰ 100 ਤੋਂ ਘੱਟ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਇਹ ਪਾਣੀ ਪੀਣ ਦੇ ਯੋਗ ਹੋ ਸਕੇ। ਮੁੱਖ ਮੰਤਰੀ ਦੇ ਯਤਨਾਂ ਸਦਕਾ ਕੰਪਨੀ, ਪਲਾਸਟਿਕ ਦੇ ਕੂੜੇ ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਸੂਬੇ ’ਚ ਪਲਾਂਟ ਸਥਾਪਤ ਕਰਨ ਲਈ ਵੀ ਸਹਿਮਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਲਾਸਟਿਕ ਦੇ ਕੂੜੇ ਦੀ ਸਮੱਸਿਆ ਹੱਲ ਹੋਵੇਗੀ, ਉਥੇ ਹੀ ਸਾਫ-ਸੁਥਰੇ ਤੇ ਹਰੇ-ਭਰੇ ਵਾਤਾਵਰਣ ਦੀ ਸਿਰਜਣਾ ਨੂੰ ਵੀ ਹੁਲਾਰਾ ਮਿਲੇਗਾ।। Investment in Punjab

ਇਹ ਖਬਰ ਵੀ ਪੜ੍ਹੋ : Welfare Work: ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਨੇ ਬਲਾਕ ਮਵੀਕਲਾਂ ਦੇ ਦੂਸਰੇ ਸਰੀਰਦਾਨੀ ਹੋਣ ਦਾ ਮਾਣ ਖੱਟਿਆ 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਪੰਜਾਬ ਨੂੰ ਨਿਵੇਸ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਨਿਵੇਸਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ’ਚ ਨਿਵੇਸ ਲਈ ਪੱਬਾਂ ਭਾਰ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀ ਲਈ ਵੀ ਸੂਬੇ ’ਚ ਨਿਵੇਸ ਕਰਨਾ ਵਧੇਰੇ ਲਾਹੇਵੰਦ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸੂਬੇ ’ਚ ਭਾਈਚਾਰਕ ਸਾਂਝ ਵਾਲਾ ਤੇ ਸੁਖਾਵਾਂ ਮਾਹੌਲ ਹੈ, ਜੋ ਪੰਜਾਬ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਤੇ ਤਰੱਕੀ ’ਚ ਅਹਿਮ ਭੂਮਿਕਾ ਨਿਭਾ ਰਿਹਾ ਹੈ। Investment in Punjab

LEAVE A REPLY

Please enter your comment!
Please enter your name here