ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Punjab Canal ...

    Punjab Canal Break News: ਨਹਿਰ ’ਚ ਪਾੜ ਪੈਣ ਕਾਰਨ ਕਈ ਏਕੜ ਫਸਲ ਤਬਾਹ, ਮੌਕੇ ’ਤੇ ਪਹੁੰਚੇ ਕੈਬਨਿਟ ਮੰਤਰੀ

    Punjab Canal Break News
    Punjab Canal Break News: ਨਹਿਰ ’ਚ ਪਾੜ ਪੈਣ ਕਾਰਨ ਕਈ ਏਕੜ ਫਸਲ ਤਬਾਹ, ਮੌਕੇ ’ਤੇ ਪਹੁੰਚੇ ਕੈਬਨਿਟ ਮੰਤਰੀ

    ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ

    Punjab Canal Break News: ਲਹਿਰਾਗਾਗਾ, (ਰਾਜ ਸਿੰਗਲਾ)।

    ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ ਵਿਖੇ ਨਹਿਰ ਵਿੱਚ ਪਏ ਪਾੜ ਨੂੰ ਪੂਰਨ ਹਿਤ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਨਹਿਰ ਵਿੱਚ ਪਏ ਪਾੜ ਜ਼ਰੀਏ ਬਾਹਰ ਜਾ ਰਿਹਾ ਪਾਣੀ ਰੋਕ ਦਿੱਤਾ ਗਿਆ ਹੈ ਅਤੇ ਪਾੜ ਨੂੰ ਪੂਰੀ ਤਰ੍ਹਾਂ ਪੂਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਾਰੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਸਵੇਰੇ ਜਦੋਂ ਉਹਨਾਂ ਨੂੰ ਨਹਿਰ ਵਿੱਚ ਪਾੜ ਪੈਣ ਦੀ ਸੂਚਨਾ ਮਿਲੀ ਤਾਂ ਉਹਨਾਂ ਨੇ ਫੌਰੀ ਇਸ ਨੂੰ ਪੂਰਨ ਦੇ ਕਾਰਜ ਸ਼ੁਰੂ ਕਰਵਾਏ।

    ਕੈਬਨਿਟ ਮੰਤਰੀ ਵੱਲੋਂ ਕੋਟੜਾ ਲਹਿਲ ਵਿਖੇ ਨਹਿਰ ਵਿੱਚ ਪਏ ਪਾੜ ਪੂਰਨ ਦੇ ਕੰਮ ਦਾ ਜਾਇਜ਼ਾ

    ਉਹਨਾਂ ਦੱਸਿਆ ਕਿ ਮੁੱਢਲੇ ਤੌਰ ਉੱਤੇ ਡਿੱਗੇ ਹੋਏ ਦਰੱਖਤ ਦੀਆਂ ਜੜ੍ਹਾਂ ਕਾਰਨ ਮਿੱਟੀ ਖਿਸਕਣ ਕਰ ਕੇ ਇਹ ਪਾੜ ਪਿਆ ਹੈ। ਬਾਕੀ ਜਿਸ ਪਾਸੇ ਪਾੜ ਪਿਆ ਹੈ, ਉਸ ਪਾਸੇ ਖਤਾਨ ਹੋਣ ਕਾਰਨ ਚੂਹਿਆਂ ਦੀਆਂ ਖੁੱਡਾਂ ਵੀ ਇਸ ਪਾੜ ਦਾ ਕਾਰਨ ਹੋ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇੱਥੇ ਸਬੰਧਤ ਵਿਭਾਗਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਵੀ ਪਾੜ ਪੂਰਨ ਦੇ ਕੰਮ ਵਿੱਚ ਸਹਿਯੋਗ ਦਿੱਤਾ ਜਾ ਰਿਹਾ, ਜਿਨ੍ਹਾਂ ਦੇ ਉਹ ਧੰਨਵਾਦੀ ਹਨ। ਪਾੜ ਪੂਰਨ ਦੇ ਕੰਮ ਵਿੱਚ ਲੱਗੇ ਲੋਕਾਂ ਲਈ ਮੈਡੀਕਲ ਸੇਵਾ, ਪਾਣੀ ਅਤੇ ਖਾਣੇ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਰੇਤੇ ਤੇ ਮਿੱਟੀ ਦੀਆਂ ਬੋਰੀਆਂ ਭਰ ਕੇ ਪਾੜ ਪੂਰਨ ਦਾ ਕੰਮ ਜਾਰੀ ਹੈ। ਉਹ ਖੁਦ ਤੇ ਵੱਖ-ਵੱਖ ਅਧਿਕਾਰੀ ਮੌਕੇ ਉੱਤੇ ਮੌਜੂਦ ਰਹਿ ਕੇ ਕਾਰਜ ਕਰਵਾ ਰਹੇ ਹਨ ਤੇ ਬਹੁਤ ਜਲਦ ਇਹ ਪਾੜ ਪੂਰੀ ਤਰ੍ਹਾਂ ਪੂਰ ਦਿੱਤਾ ਜਾਵੇਗਾ।

    ਇਹ ਵੀ ਪੜ੍ਹੋ: Car Accident: ਨਵੀਂ ਲਿਆਂਦੀ ਕਾਰ ਬੇਕਾਬੂ ਹੋ ਕੇ ਖੰਭੇ ’ਚ ਵੱਜੀ, ਜਾਨੀ ਨੁਕਸਾਨ ਤੋਂ ਬਚਾਅ

    Punjab Canal Break News
    Punjab Canal Break News: ਨਹਿਰ ’ਚ ਪਾੜ ਪੈਣ ਕਾਰਨ ਕਈ ਏਕੜ ਫਸਲ ਤਬਾਹ, ਮੌਕੇ ’ਤੇ ਪਹੁੰਚੇ ਕੈਬਨਿਟ ਮੰਤਰੀ

    ਇਸ ਮੌਕੇ ਮੀਡੀਆ ਵੱਲੋਂ ਭੱਠੇ ਵਾਲਿਆਂ ਵੱਲੋਂ ਪੰਜਾਬ ਭਰ ਵਿੱਚ ਹੜਤਾਲ ਕਰਨ ਦੇ ਕੀਤੇ ਐਲਾਨ ਬਾਬਤ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭੱਠੇ ਵਾਲਿਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਜਿਹੜੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ, ਉਹਨਾਂ ਬਾਬਤ ਵੀ ਪੰਜਾਬ ਸਰਕਾਰ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ। ਇਸ ਮੌਕੇ ਪੀ.ਏ.ਰਾਕੇਸ਼ ਕੁਮਾਰ ਗੁਪਤਾ, ਐਸ.ਈ. ਸੁਖਜੀਤ ਸਿੰਘ ਭੁੱਲਰ, ਐਕਸੀਅਨ ਗਗਨਦੀਪ ਕੌਰ, ਐੱਸ.ਡੀ.ਓ. ਆਰਿਅਨ ਅਨੇਜਾ, ਡੀ.ਐੱਸ. ਪੀ. ਦੀਪਇੰਦਰ ਪਾਲ ਸਿੰਘ ਜੇਜੀ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। Punjab Canal Break News