ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News Bribe: ਰਿਸ਼ਵਤ ...

    Bribe: ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    Bribe
    Bribe: ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ ਮੰਗ ਰਿਹਾ ਸੀ 20,000 ਰੁਪਏ | Bribe

    Bribe: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

    ਇਹ ਵੀ ਪੜ੍ਹੋ: Paddy Price Punjab: ਫਸਲ ਦੀ ‘ਬੇਕਦਰੀ’ ਤੋਂ ਦੁਖੀ ਕਿਸਾਨਾਂ ਸੜਕਾਂ ’ਤੇ ਖਿਲਾਰੀ ਬਾਸਮਤੀ, ਕੀਤਾ ਰੋਸ ਪ੍ਰਦਰਸ਼ਨ

    ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ। Bribe

    ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

    LEAVE A REPLY

    Please enter your comment!
    Please enter your name here