ਕੈਂਸਰ ਮਾਨਵਤਾ ਦੇ ਸਾਹਮਣੇ ਵੱਡੀ ਚੁਣੌਤੀ : ਮੋਦੀ

(ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਂਸਰ ਨੂੰ ਮਾਨਵਤਾ ਦੇ ਸਾਹਮਣੇ ਇੱਕ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਕੈਂਸਰ ਹਸਪਤਾਲਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣ ਦੀ ਲੋੜ ਹੈ ਤਾਂ ਕਿ ਇਸ ਦੇ ਮਰੀਜ਼ਾਂ ਨੂੰ ਸਸਤਾ ਇਲਾਜ ਮੁਹੱਈਆ ਹੋ ਸਕੇ

ਮੋਦੀ ਨੇ ਟਾਟਾ ਮੈਮੋਰੀਅਲ ਸੈਂਟਰ ਦੇ 75 ਸਾਲ ਪੂਰੇ ਹੋਣ ਦੇ ਮੌਕੇ ਅੱਜ ਇੱਥੇ ਆਪਣੀ ਰਿਹਾਇਸ਼ ‘ਤੇ ‘ਪਲੇਟੀਨਮ ਜੁਬਲੀ ਮਾਈਲਸਟੋਨ’ ਪੁਸਤਕ ਦਾ ਉਦਘਾਟਨ ਕਰਨ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਸੈਂਟਰ ਦੇ ਡਾਕਟਰਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਉਨ੍ਹਾਂ ਕਿਹਾ ਕਿ ਸਿਹਤ ਖੇਤਰ ਨਾਲ ਜੁੜੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਡਾਕਟਰੀ ਸੇਵਾ ਨੂੰ ਵਪਾਰ ਨਾ ਬਣਨ ਦਿਓ, ਕਿਉਂਕਿ ਕਰੋੜਾਂ ਲੋਕ ਡਾਕਟਰਾਂ ਨੂੰ ਪਰਮਾਤਮਾ ਵਜੋਂ ਦੇਖਦੇ ਹਨ ਉਨ੍ਹਾਂ ਕਿਹਾ ਕਿ ਕੈਂਸਰ ਦੇ ਹਸਪਤਾਲਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਂਦਾ ਜਾਵੇ ਤਾਂ ਕਿ ਕੈਂਸਰ ਦੇ ਮਰਜ਼ਾਂ ਦਾ ਆਧੁਨਿਕ ਤਕਨੀਕ ਨਾਲ ਸਸਤਾ ਇਲਾਜ ਮੁਹੱਈਆ ਕਰਾਉਣ ‘ਚ ਮੱਦਦ ਮਿਲੇ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ