ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ ਦਾ ਡੇਢ ਲੱਖ ਰੁਪਏ ਤੱਕ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ-ਸਿਵਲ ਸਰਜਨ | National Cancer Awareness Day
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹੁਣ ਕੈਂਸਰ ਨਾ ਮੁਰਾਦ ਜਾਂ ਲਾ-ਇਲਾਜ ਬਿਮਾਰੀ ਨਹੀਂ ਹੈ ਇਸ ਦਾ ਇਲਾਜ ਸੰਭਵ ਹੈ, ਪਰ ਜੇਕਰ ਮਰੀਜ਼ ਨੂੰ ਸਹੀ ਸਮੇਂ .ਤੇ ਇਸਦਾ ਸਹੀ ਇਲਾਜ ਮਿਲ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ‘ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ’ ਦੇ ਮੌਕੇ ਤੇ ਜਿਲ੍ਹਾ ਹਸਪਤਾਲ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। National Cancer Awareness Day
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਆਮ ਲੋਕਾਂ ਨੂੰ ਕੈਂਸਰ ਸਬੰਧੀ ਜਾਗਰੂਕ ਕਰਨ ਲਈ ਸਾਲ 2014 ਤੋਂ ਹਰ ਸਾਲ 7 ਨਵੰਬਰ ਨੂੰ ਇਹ ਦਿਨ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਕੈਂਸਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਛਾਤੀ ਵਿੱਚ ਗਿਲਟੀ, ਲਗਾਤਾਰ ਖੰਗ, ਆਵਾਜ਼ ਵਿੱਚ ਭਾਰੀਪਣ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਆਦਿ ਕੈਂਸਰ ਦੇ ਮੁੱਖ ਲੱਛਣ ਹਨ, ਅਜਿਹੇ ਲੱਛਣ ਹੋਣ ਤੇ ਸਾਨੂੰ ਤੁਰੰਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ ।
ਇਹ ਵੀ ਪੜ੍ਹੋ: ਦੋ ਲੱਖ ਬਿਨੈਕਾਰਾਂ ਨੂੰ ਮਿਲਣਗੇ 100-100 ਵਰਗ ਗਜ਼ ਦੇ ਪਲਾਟ : ਮੁੱਖ ਮੰਤਰੀ
ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਫੰਡ’ ਤਹਿਤ 1 ਲੱਖ 50 ਹਜ਼ਾਰ ਰੁਪਏ ਤੱਕ ਦਾ ਇਲਾਜ ਮੁਫਤ ਕੀਤਾ ਜਾਂ ਕਰਵਾਇਆ ਜਾਂਦਾ ਹੈ। ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇ ਡੀ ਸਿੰਘ ਨੇ ਦੱਸਿਆ ਕਿ ਛਾਤੀ, ਕੋਲਨ, ਪਰੋਸਟੈਟ ,ਪੇਟ ,ਜਿਗਰ, ਚਮੜੀ, ਮੂੰਹ ,ਗਰਦਨ, ਗਲੇ, ਬੱਚੇਦਾਨੀ, ਸਰਵਾਈਕਲ ,ਗੁਰਦੇ, ਦਿਮਾਗ, ਥਾਈਰਾਈਡ ,ਬਲੱਡ, ਅੱਖਾਂ ਅਤੇ ਰੀਡ ਦੀ ਹੱਡੀ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦਾ ਕੈਂਸਰ ਹੋ ਸਕਦਾ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡਾ.ਕਸੀਤਿਜ ਸੀਮਾ, ਬਲਜਿੰਦਰ ਸਿੰਘ, ਗੁਰਦੀਪ ਸਿੰਘ,ਜਸਵਿੰਦਰ ਕੌਰ, ਨੌਰੰਗ ਸਿੰਘ, ਕੌਂਸਲਰ ਬਲਜੀਤ ਸਿੰਘ, ਧਰਮ ਸਿੰਘ, ਮਨਬੀਰ ਸਿੰਘ ਆਦਿ ਹਾਜ਼ਰ ਸਨ। National Cancer Awareness Day