ਉਮੀਦਵਾਰ ਦੀ ਮੌਤ, ਚੋਣ ਮੁਲਤਵੀ

Candidate Death, Poll Process Deferred
ਜਲੰਧਰ ਲੋਕ ਸਭਾ ਚੋਣ ਲਈ ਵੋਟਾਂ।

ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਜਲੰਧਰ, ਸੱਚ ਕਹੂੰ ਨਿਊਜ਼। ਨਕੋਦਰ ‘ਚ ਪੈਂਦੇ ਪਿੰਡ ਮੰਡਿਆਲਾ ਵਿੱਚ ਪੰਚ ਦੀ ਚੋਣ ਲੜ ਰਹੇ ਇੱਕ ਉਮੀਦਵਾਰ ਦੀ ਦਿਲ ਦਾ ਦੌਰਾ ਪੈਣ ਮੌਤ ਕਾਰਨ ਉਸ ਪਿੰਡ ਦੇ ਵਾਰਡ ਨੰਬਰ 2 ਦੀ ਪੰਚ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਕੋਦਰ ਦੇ ਪਿੰਡ ਮੰਡਿਆਲਾ ਬਲਾਕ ਮਿਹਤਪੁਰ ਤਹਿਸੀਲ ਨਕੋਦਰ ਦੇ ਵਾਰਡ ਨੰ 2 ਤੋਂ ਪੰਚ ਦੀ ਚੋਣ ਲੜ ਰਹੇ ਉਮੀਦਵਾਰ ਤਰਸੇਮ ਲਾਲ ਦੀ 28 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਸ ਕਰਕੇ ਪੰਜਾਬ ਰਾਜ ਇਲੈਕਸ਼ਨ ਕਮਿਸ਼ਨ ਐਕਟ 1954 ਦੀ ਧਾਰਾ 53 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬੰਧਤ ਰਿਟਰਨਿੰਗ ਅਫ਼ਸਰ ਨੇ ਪਿੰਡ ਮੰਡਿਆਲਾ ਦੀ ਵਾਰਡ ਨੰ 2 ਦੀ ਪੰਚ ਦੀ ਚੋਣ ਮੁਲਤਵੀ ਕਰ ਦਿੱਤੀ।ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here