ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

Ferozepur News
ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ 

  • ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਲੋਕ ਸਭਾ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹਨਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਜਿਲਾਂ ਪ੍ਰਧਾਨ ਡਾਕਟਰ ਮਲਕੀਤ ਥਿੰਦ ਦੇ ਘਰ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਵੱਡੀ ਗਿਣਤੀ ਵਿੱਚ ਇਕੱਤਰਿਤ ਹੋ ਕੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ ਗਿਆ। Ferozepur News

ਇਹ ਵੀ ਪੜ੍ਹੋ: ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

ਉੱਥੇ ਹੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਹੈ ਇਸ ਲਈ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਅੱਜ ਤੋਂ ਹੀ ਉਹਨਾਂ ਨੇ ਗੁਰੂਹਰਸਹਾਏ ਦੇ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਦੇ ਵਿੱਚ ਅੱਜ ਉਹਨਾਂ ਦੇ ਪ੍ਰੋਗਰਾਮ ਰੱਖੇ ਗਏ ਹਨ। Ferozepur News

LEAVE A REPLY

Please enter your comment!
Please enter your name here