ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਸੂਬੇ ਪੰਜਾਬ ਰੁਜ਼ਗਾਰ ਮੇਲੇ ਦ...

    ਰੁਜ਼ਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ, 114 ਉਮੀਦਵਾਰਾਂ ਦੀ ਹੋਈ ਚੋਣ

    Job-Fair
    ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਏ ਗਏ ਰੋਜਗਾਰ ਮੇਲੇ ਦੀ ਤਸਵੀਰ (ਰਜਨੀਸ਼ ਰਵੀ)

    ਫ਼ਾਜ਼ਿਲਕਾ (ਰਜਨੀਸ਼ ਰਵੀ)। ਬੇਰੋਜਗਾਰ ਰੁਜ਼ਗਾਰ ਨੂੰ ਵੱਧ ਤੋਂ ਵੱਧ ਰੁਜ਼ਗਾਰ (Job Fair) ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਦੇਣ ਲਈ ਲਗਾਤਾਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਰੋਜਗਾਰ ਮੇਲੇ ਦੌਰਾਨ ਸ਼ਿਰਕਤ ਕਰਦਿਆਂ ਕੀਤਾ।

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਨੂੰ ਵੀ ਰੁਜ਼ਗਾਰ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਜਿਸ ਵਿਚੋਂ 114 ਉਮੀਦਵਾਰਾਂ ਦੀ ਚੋਣ ਹੋਈ। ਇਸ ਤੋਂ ਇਲਾਵਾ 57 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਜਿੰਨਾਂ ਦੇ ਦਸਤਾਵੇਜਾਂ ਦੀ ਪੜਤਾਲ ਕਰਨ ਉਪਰੰਤ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਲਗਾਉਣ ਦਾ ਮੰਤਵ ਹੈ ਕਿ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨਾ ਹੈ। (Job Fair)

    ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਦੌਰਾਨ 10 ਤੋਂ ਵਧੇਰੇ ਕੰਪਨੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਮੌਕੇ *ਤੇ ਨਿਯੁਕਤੀ ਪੱਤਰ ਵੀ ਸੌਂਪੇ ਗਏ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਆਪਣੇ ਪੈਰਾਂ ’ਤੇ ਖੜਾ ਹੋ ਕੇ ਕਾਬਲ ਬਣ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਦੀਪ ਖਣਗਵਾਲ, ਪਲੇਸਮੈਂਟ ਅਫਸਰ ਰਾਜ ਸਿੰਘ, ਸਿਖਿਆ ਵਿਭਾਗ ਤੋਂ ਗੁਰਛਿੰਦਰ ਸਿੰਘ, ਰੁਜ਼ਗਾਰ ਵਿਭਾਗ ਤੋਂ ਅੰਕਿਤ ਕੁਮਾਰ, ਗੌਰਵ ਕੁਮਾਰ, ਸੁਖਚੈਨ ਸਿੰਘ, ਸੰਦੀਪ ਸੇਤੀਆ, ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।

    LEAVE A REPLY

    Please enter your comment!
    Please enter your name here