ਚੰਗੀ ਸ਼ਖ਼ਸੀਅਤ ਦੇ ਨਿਰਮਾਣ ਲਈ ਕੈਪ ਜ਼ਰੂਰੀ
ਕੋਟਕਪੁਰਾ (ਸੁਭਾਸ਼ ਸ਼ਰਮਾ)। ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਲਗਾਏ ਗਏ ਅੱਠ ਦਿਨਾਂ ਸਮਰ ਕੈਂਪ ਦੇ ਇਨਾਮ ਵੰਡ ਸਮਾਗਮ ਵਿੱਚ ਬਲਜੀਤ ਸਿੰਘ ਖੀਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਨ੍ਹਾਂ ਨੇ ਕੈਂਪ ਲਾਉਣ ਵਾਲੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਕੈਪ ਦੌਰਾਨ ਚੰਗੀ ਸ਼ਖ਼ਸੀਅਤ ਦਾ ਨਿਰਮਾਣ ਹੁੰਦਾ ਹੈ। ਇਸ ਲਈ ਹਰ ਵਿਦਿਆਰਥੀ ਨੂੰ ਕੈਂਪ ਲਗਾਉਣ ਚਾਹੀਦੇ ਹਨ। ਸੰਸਥਾ ਦੇ ਪਿ੍ਰੰਸੀਪਲ ਪ੍ਰਭਜੋਤ ਸਿੰਘ ਨੇ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਲਈ ਵਾਤਾਵਰਣ ਦੀ ਸੰਭਾਲ ਅਤੇ ਸਿਹਤ ਸੰਭਾਲ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਾਡਾ ਸਮਾਜ ਹਰ ਪੱਖ ਤੋ ਪ੍ਰਦੂਸ਼ਿਤ ਹੈ ਇਸ ਨੂੰ ਬਚਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਦੇ ਸਟਾਫ ਵੱਲੋਂ ਵੱਖ ਵੱਖ ਦਿਨ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ।
ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਕੈਂਪ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੇਮ ਕੁਮਾਰ, ਹਰਪ੍ਰੀਤ ਕੌਰ, ਨਵਦੀਪ ਕੱਕੜ, ਰਾਜਿੰਦਰ ਸਿੰਘ, ਸ੍ਰੀਮਤੀ ਹਰਵਿੰਦਰ ਕੌਰ, ਪਰਮਜੀਤ ਕੌਰ, ਵਿਸ਼ੇਸ਼ ਤੌਰ ’ਤੇ ਹਾਜਰ ਸਨ। ਮਨੋਹਰ ਲਾਲ ਜੀ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ