ਅਮਰਿੰਦਰ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Farmers suicide

ਅਮਰਿੰਦਰ ‘ਪੰਜਾਬ ਲੋਕ ਕਾਂਗਰਸ’ ਪਾਰਟੀ ਤੋਂ ਕਰਨਗੇ ਨਵੀਂ ਪਾਰੀ ਦੀ ਸ਼ੁਰੂਆਤ

  • ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ

(ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ। ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦਾ ਨਾਂਅ ‘ਪੰਜਾਬ ਲੋਕ ਕਾਂਗਰਸ ਰੱਖਿਆ ਹੈ। ਅਮਰਿੰਦਰ ਸਿੰਘ ਨੇ ਆਪਣੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ । ਅਮਰਿੰਦਰ ਸਿੰਘ ਨੇ ਆਪਣੇ ਅਸਤੀਫ਼ੇ ਦੀ ਕਾਪੀ ਸੋਨੀਆ ਨੂੰ ਭੇਜ ਦਿੱਤੀ ਹੈ। ਅਮਰਿੰਦਰ ਵੱਲੋਂ ਆਪਣਾ ਅਸਤੀਫ਼ਾ 7 ਪੰਨਿਆਂ ’ਚ ਭੇਜਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ’ਚ ਸਿਆਸੀ ਕਲੇਸ਼ ਦੇ ਚੱਲਦਿਆਂ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਲਾਂਬੇ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਕਾਂਗਰਸ ਤੋਂ ਵੱਖ ਹੋਣ ਦਾ ਮਨ ਬਣਾ ਲਿਆ ਸੀ ਤੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤੇ ਉਹ ਪੰਜਾਬ ’ਚ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣ ਲੜਨਗੇ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਬੇ ਕੀਤੇ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਕਾਂਗਰਸ ਤੋਂ ਖਫ਼ਾ ਸਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਉਹ ਹੁਣ ਕਿਸੇ ਕੀਮਤ ’ਤੇ ਵੀ ਕਾਂਗਰਸ ਪਾਰਟੀ ’ਚ ਨਹੀਂ ਜਾਣਗੇ ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਨਾਲ ਗਠਜੋੜ ਦੀ ਵੀ ਗੱਲ ਕਹੀ ਸੀ ਭਾਜਪਾ ਨਾਲ ਗਠਜੋੜ ਇੱਕ ਸ਼ਰਤ ’ਤੇ ਹੋ ਸਕਦਾ ਹੈ ਜੇਕਰ ਭਾਜਪਾ ਸਰਕਾਰ ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰਦੀ ਹੈ ਅਮਰਿੰਦਰ ਸਿੰਘ ਨੇ ਇਸ ਤੋਂ ਇਲਾਵਾ ਕਿਹਾ ਸੀ ਕਿ ਉਹ ਪੰਜਾਬ ’ਚ ਨਵੀਂ ਪਾਰਟੀ ਬਣਾਉਣਗੇ ਤੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ