ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home ਇੱਕ ਨਜ਼ਰ ਕੈਪਟਨ ਅਮਰਿੰਦਰ...

    ਕੈਪਟਨ ਅਮਰਿੰਦਰ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ

    ਕੈਪਟਨ ਅਮਰਿੰਦਰ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ

    ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਇਹ ਕੌਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਸਤੇ ਲੱਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ

    ਮੁੱਖ ਮੰਤਰੀ ਨੇ ਕਿਹਾ ਕਿ ਇਸ ਕੌਰੀਡੋਰ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਜਿਹੜਾ ਚੰਡੀਗੜ੍ਹ ਦੇ ਸੈਕਟਰ 39 ਦੇ ਚੌਕ ਤੋਂ ਸ਼ੁਰੂ ਹੋ ਕੇ ਖਾਨਪੁਰ ਤੱਕ 10 ਕਿਲੋਮੀਟਰ 185 ਮੀਟਰ ਲੰਬਾ ਹੈ, ਇਸ ਖੇਤਰ ਦੇ ਲੋਕਾਂ ਦੀ ਪੁਰਾਣੀ ਮੰਗ ਪੂਰੀ ਹੋ ਗਈ ਹੈ 28 ਦਸੰਬਰ ਨੂੰ ਤੀਜੇ ਫੇਜ਼ ਦੀ ਸ਼ੁਰੂਆਤ ਦੇ ਨਾਲ ਇਹ ਪ੍ਰਾਜੈਕਟ 96 ਫੀਸਦੀ ਪੂਰਾ ਹੋ ਗਿਆ ਜਦੋਂ ਕਿ ਬਾਕੀ ਬਚਦਾ ਹਿੱਸਾ (ਖਾਨਪੁਰ ਵਿਖੇ ਸੜਕ ਦਾ ਇੱਕ ਪਾਸਾ) ਜਨਵਰੀ 2021 ਦੇ ਅੱਧ ਤੱਕ ਪੂਰਾ ਹੋ ਜਾਵੇਗਾ

    ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਬਣੀਆਂ ਰੁਕਾਵਟਾਂ ਕਰਕੇ ਕਾਫੀ ਲੇਟ ਹੋ ਗਿਆ ਸੀ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਸੀ ਤਾਂ ਉਨ੍ਹਾਂ ਦੀ ਸਰਕਾਰ ਨੂੰ ਬਦਲਵੇਂ ਟ੍ਰੈਫਿਕ ਦੀ ਅਸਫਲਤਾ, ਬਿਜਲੀ ਬੋਰਡ ਵੱਲੋਂ ਹਾਈ ਟੈਨਸ਼ਨ ਤਾਰਾਂ ਨੂੰ ਨਾ ਬਦਲਣਾ, ਜ਼ਮੀਨ ਮਾਲਕਾਂ ਵੱਲੋਂ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਗ੍ਰਹਿਣ ਕੀਤੀ ਜ਼ਮੀਨ ਨੂੰ ਖਾਲੀ ਨਾ ਕਰਨਾ, ਕਈ ਅਦਾਲਤੀ ਕੇਸ ਅਤੇ ਰੋਕ ਦੇ ਹੁਕਮਾਂ ਦੇ ਰੂਪ ਵਿੱਚ ਪੁਰਾਣੀ ਸਰਕਾਰ ਦੀਆਂ ਨਾਕਾਮੀਆਂ ਵਿਰਸੇ ਵਿੱਚ ਮਿਲੀਆਂ

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵੱਖ-ਵੱਖ ਸਮੱਸਿਆਵਾਂ ਨੂੰ ਹੱਲ ਕਰਨਾ ਸ਼ੁਰੂ ਕੀਤਾ ਗਿਆ ਜਿਨ੍ਹਾਂ ਵਿੱਚ ਬਿਜਲੀ ਬੋਰਡ ਵੱਲੋਂ ਹਾਈ ਟੈਨਸ਼ਨ ਤਾਰਾਂ ਨੂੰ ਬਦਲਣਾ, ਗ੍ਰਹਿਣ ਕੀਤੀ ਜ਼ਮੀਨ ਬਦਲੇ ਮਾਲਕਾਂ ਨੂੰ 99 ਫੀਸਦੀ ਮੁਆਵਜ਼ਾ ਦੇਣਾ ਯਕੀਨੀ ਬਣਾਉਣਾ, ਗ੍ਰਹਿਣ ਕੀਤੇ 50 ਢਾਂਚਿਆਂ ਨੂੰ ਖਾਲੀ ਕਰਵਾ ਕੇ ਢਾਹੁਣਾ ਸ਼ਾਮਲ ਸੀ ਉਨ੍ਹਾਂ ਕਿਹਾ ਕਿ ਕੁਸ਼ਲ ਕਾਨੂੰਨੀ ਟੀਮ ਵੱਲੋਂ ਕਾਨੂੰਨੀ ਅੜਚਣਾਂ ਦੂਰ ਕੀਤੀਆਂ ਗਈਆਂ ਅਤੇ ਰੋਕ ਦੇ ਹੁਕਮ ਹਟਾਏ ਗਏ ਇਸ ਤੋਂ ਇਲਾਵਾ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 8 ਮਾਰਸ਼ਲਾਂ ਦੀ ਅਗਵਾਈ ਹੇਠ ਵਿਸ਼ੇਸ਼ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ

    ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਲੌਕਡਾਊਨ ਦੌਰਾਨ ਕੰਮ ਜਾਰੀ ਰੱਖਣ ਲਈ ਜਗ੍ਹਾਂ ’ਤੇ ਮਜ਼ਦੂਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ
    ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਜੋ ਮੁਹਾਲੀ ਤੋਂ ਵਿਧਾਇਕ ਵੀ ਹਨ, ਨੇ ਬੋਲਦਿਆਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਇਕਹਿਰੇ ਥੰਮਾਂ ਦੇ ਸਹਾਰੇ 3.2 ਕਿਲੋਮੀਟਰ ਲੰਬਾ ਛੇ ਮਾਰਗੀ ਐਲੀਵੇਟ ਕੌਰੀਡੋਰ, ਤਿੰਨ ਅੰਡਰਪਾਸ (ਬਲੌਗੀ, ਦਾਉਂ ਤੇ ਏਅਰਪੋਰਟ ਰੋਡ) ਅਤੇ ਖਾਨਪੁਰ ਵਿਖੇ ਲੁਧਿਆਣਾ ਤੇ ਰੋਪੜ ਰੋਡ ਨੂੰ ਜੋੜਦਾ ਇਕ ਵੱਡਾ ਇੰਟਰਚੇਜ ਸ਼ਾਮਲ ਹੈ

    ਇਸ ਪ੍ਰਾਜੈਕਟ ਦੇ ਨਾਲ ਰੋਜ਼ਾਨਾ ਵੱਡੀ ਗਿਣਤੀ ਵਿੱਚ ਜਾਂਦੇ ਰਾਹਗੀਰਾਂ ਨੂੰ ਵੱਡਾ ਫਾਇਦਾ ਹੋਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਆਈ.ਜੀ.ਰੋਪੜ ਰੇਂਜ ਅਮਿਤ ਪ੍ਰਸਾਦ, ਏ.ਡੀ.ਸੀ. (ਜਨਰਲ) ਮੁਹਾਲੀ ਆਸ਼ਿਕਾ ਜੈਨ, ਐਸ.ਐਸ.ਪੀ. ਮੁਹਾਲੀ ਸਤਿੰਦਰ ਸਿੰਘ ਤੇ ਐਸ.ਡੀ.ਐਮ. ਖਰੜ ਹਿਮਾਂਸ਼ੂ ਜੈਨ ਵੀ ਹਾਜ਼ਰ ਸਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.