ਪਰਸੋਂ ਰੱਖਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਕੈਪਟਨ

Capt Amarinder laid the foundation stone of development works

ਪਟਿਆਲਾ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਅੰਦਰ ਆਪਣੇ ਹੀ ਵਿਰੋਧੀਆਂ ਨੂੰ ਇਕੋ ਝਟਕੇ ਨਾਲ ਚਿੱਤ ਕਰਨ ਲਈ ‘ਇਕ ਪਰਿਵਾਰ-ਇਕ ਮੈਂਬਰ’ ਸਰਗਰਮ ਰਾਜਨੀਤੀ ਵਿਚ ਉਤਾਰਨ ਦਾ ਫੈਸਲਾ ਕੀਤਾ ਸੀ। ਇਹ ਹੁਣ ਲੋਕ ਸਭਾ ਦੀਆਂ ਚੋਣਾਂ ਵਿਚ ਫੇਲ ਹੁੰਦਾ ਨਜ਼ਰ ਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਧਰਮ-ਪਤਨੀ ਪ੍ਰਨੀਤ ਕੌਰ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਦਾਅਵੇਦਾਰੀ ਠੋਕਣ ਲਈ ਲਗਾਤਾਰ ਸਰਗਰਮੀਆਂ ਜਾਰੀ ਹਨ। ਉਨ੍ਹਾਂ ‘ਤੇ ਪੂਰਨ ਰੂਪ ਵਿਚ ਮੋਹਰ ਲਾਉਣ ਲਈ ਲਗਭਗ 1 ਸਾਲ ਬਾਅਦ ਸ਼ਾਹੀ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਰੱਖਣ ਲਈ 25 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ। ਇਸ ਵਿਚ ਕੁੱਤਿਆਂ ਦੀ ਨਸਬੰਦੀ ਹਸਪਤਾਲ, ਅਰਬਨ ਅਸਟੇਟ ਫੇਜ਼-4, ਮਲਟੀਪਰਪਜ਼ ਸਕੂਲ ਲਾਇਬ੍ਰੇਰੀ, ਨਵਾਂ ਬੱਸ ਸਟੈਂਡ ਤੇ ਨਵੀਆਂ ਪਾਰਕਿੰਗਾਂ ਸਮੇਤ ਹੋਰ ਕਈ ਥਾਵਾਂ ‘ਤੇ ਪੂਰਾ ਦਿਨ ਨੀਂਹ-ਪੱਥਰ ਅਤੇ ਉਦਘਾਟਨਾਂ ਦਾ ਸਿਲਸਿਲਾ ਲਗਾਤਾਰ ਚੱਲੇਗਾ। ਇਸ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਪੱਬਾਂ ਭਾਰ ਹੈ। 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਨ੍ਹਾਂ ਪ੍ਰੋਗਰਾਮਾਂ ਤੋਂ ਸਾਫ ਝਲਕਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਆਪਣੀ ਧਰਮ-ਪਤਨੀ ਪ੍ਰਨੀਤ ਕੌਰ ਨੂੰ ਜਿਤਾਉਣ ਲਈ ਹੀ ਇਸ ਰੂਪ-ਰੇਖਾ ਨੂੰ ਅਮਲੀ ਜਾਮਾ ਪਹਿਨਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਹੁੰ ਚੁਕਵਾਉਣ ਦਾ ਸਮਾਗਮ ਵੀ ਕਾਂਗਰਸ ਪਾਰਟੀ ਦੀ ਰੈਲੀ ਹੀ ਹੋ ਨਿੱਬੜਿਆ ਸੀ। ਇਸ ਵਿਚ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਇਕ ਹਲਕਾ ਵਿਧਾਇਕ ਅਤੇ ਉਸ ਦੀਆਂ ਪੰਚਾਇਤਾਂ ਸ਼ਾਮਲ ਨਹੀਂ ਸਨ ਹੋਈਆਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।