ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਨ ਨੂੰ ਨਸ਼ਿਆਂ ਦੇ ਧੰਦੇ ਵਿੱਚ ਅਨਵਰ ਮਸੀਹ ਦੇ ਸਬੰਧਾਂ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ

Capt Amarinder Singh

ਵਿਧਾਇਕਾਂ ਵੱਲੋਂ ਦਿਖਾਏ ਦਸਤਾਵੇਜ਼/ਸਮੱਗਰੀ ਨੂੰ ਜਾਂਚ ਲਈ ਐਸ.ਟੀ.ਐਫ. ਕੋਲ ਭੇਜਿਆ ਜਾਵੇਗਾ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਅੱਜ ਸਦਨ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਅਨਵਰ ਮਸੀਹ ਦੇ ਘਰ ਤੋਂ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਨਸ਼ਿਆਂ ਦੀ ਖੇਪ ਦੇ ਸੰਦਰਭ ਵਿੱਚ ਮਾਮਲੇ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਉਨਾਂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਸਦਨ ਦੇ ਮੈਂਬਰਾਂ ਵੱਲੋਂ ਡਰੱਗ ਨੈਟਵਰਕ ਨਾਲ ਸਬੰਧਤ ਦਿਖਾਏ ਜਾਂ ਪੇਸ਼ ਕੀਤੇ ਗਏ ਦਸਤਾਵੇਜ਼/ ਸਮੱਗਰੀ ਨੂੰ ਜਾਂਚ ਲਈ ਐਸ.ਟੀ.ਐਫ. ਕੋਲ ਭੇਜਿਆ ਜਾਵੇਗਾ।

Îਮੁੱਖ ਮੰਤਰੀ ਨੇ ਇਹ ਗੱਲ ਅੱਜ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਵਿੱਚ ਕੁਲਬੀਰ ਸਿੰਘ ਜ਼ੀਰਾ ਅਤੇ ਕੁਲਤਾਰ ਸਿੰਘ ਸੰਧਵਾ ਸਮੇਤ ਵੱਖ-ਵੱਖ ਵਿਧਾਇਕਾਂ ਵੱਲੋਂ ਜ਼ਾਹਰ ਕੀਤੀ ਫਿਕਰਮੰਦੀ ਮਗਰੋਂ ਕਹੀ। Îਮੁੱਖ ਮੰਤਰੀ ਨੇ ਸਦਨ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਵਿਸਥਾਰ ਵਿੱਚ ਜਾਂਚ ਕਰਵਾ ਕੇ ਰਿਪੋਰਟ ਸਮਰੱਥ ਅਥਾਰਟੀ ਨੂੰ ਸੌਂਪੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।