ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਕਿਹਾ

Farmers suicide

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਕਿਹਾ

  •  ਕਿਹਾ, ਚੰਨੀ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰੁੱਖਿਆ ’ਚ ਚੂਕ ਕਾਰਨ ਉਨਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ, ਪੰਜਾਬ ਦੀ ਕਾਂਗਰਸ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ।

ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਕਰੀਬ 15-20 ਮਿੰਟ ਤੱਕ ਉਥੇ ਹੀ ਫਸਿਆ ਰਿਹਾ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗ੍ਰਹਿ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਬਠਿੰਡਾ ਤੋਂ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਲਈ ਸੜਕੀ ਰਸਤੇ ਜਾ ਰਹੇ ਸਨ। ਉਥੋਂ ਕਰੀਬ 30 ਕਿਲੋਮੀਟਰ ਦੂਰ ਫਲਾਈਓਵਰ ‘ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਗ੍ਰਹਿ ਮੰਤਰਾਲੇ ਮੁਤਾਬਕ ਮੋਦੀ ਦਾ ਕਾਫਲਾ ਉਥੇ ਫਲਾਈਓਵਰ ‘ਤੇ ਕਰੀਬ 15-20 ਮਿੰਟ ਤੱਕ ਫਸਿਆ ਰਿਹਾ। ਮੰਤਰਾਲੇ ਨੇ ਕਿਹਾ, ‘ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਗੰਭੀਰ ਕਮੀ ਹੈ। ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਵਾਪਸ ਬਠਿੰਡਾ ਹਵਾਈ ਅੱਡੇ ਵੱਲ ਰਵਾਨਾ ਕਰ ਦਿੱਤਾ ਗਿਆ।

ਫਿਰੋਜ਼ਪੁਰ ‘ਚ ਸੀ ਰੈਲੀ, ਕਈ ਥਾਵਾਂ ‘ਤੇ ਭਾਜਪਾ ਦੀਆਂ ਬੱਸਾਂ ਰੋਕੀਆਂ ਗਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿੱਚ ਚੋਣ ਰੈਲੀ ਸੀ। ਉਹ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਏ ਸਨ। ਮੌਸਮ ਖ਼ਰਾਬ ਹੋਣ ਕਾਰਨ ਪੀਐਮ ਸੜਕ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਦੌਰੇ ਦਾ ਵਿਰੋਧ ਵੀ ਹੋਇਆ। ਕਈ ਥਾਵਾਂ ‘ਤੇ ਭਾਜਪਾ ਵਰਕਰਾਂ ਦੀਆਂ ਬੱਸਾਂ ਰੋਕੀਆਂ ਗਈਆਂ। ਜਿਸ ਤੋਂ ਬਾਅਦ ਇਹ ਰੈਲੀ ਰੱਦ ਕਰ ਦਿੱਤੀ ਗਈ। ਹਾਲਾਂਕਿ ਪਹਿਲਾਂ ਇਸ ਦਾ ਕਾਰਨ ਮੀਂਹ ਦੱਸਿਆ ਗਿਆ ਸੀ ਪਰ ਮੌਸਮ ਦੀ ਜਾਣਕਾਰੀ ਪਹਿਲਾਂ ਹੀ ਮਿਲ ਗਈ ਸੀ। ਹੁਣ ਇਸ ਦੀ ਅਸਲੀ ਵਜ੍ਹਾ ਸਾਹਮਣੇ ਆਈ ਹੈ। ਸੁਰੱਖਿਆ ਦੀ ਕਮੀ ਕਾਰਨ ਪੀਐਮ ਦਾ ਦੌਰਾ ਰੱਦ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ