ਕੈਪਟਨ ਅਮਰਿੰਦਰ ਸਿੰਘ ਕਰੋਨਾ ਪਾਜ਼ੀਟਿਵ

CM Capt. Amarinder Singh Sachkahoon

ਕੈਪਟਨ ਅਮਰਿੰਦਰ ਸਿੰਘ ਕਰੋਨਾ ਪਾਜ਼ੀਟਿਵ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਖੁਦ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਫਿਲਹਾਲ ਕੈਪਟਨ ਨੇ ਸਿਸਵਾਂ ਫਾਰਮ ਹਾਊਸ ‘ਚ ਆਪਣੇ ਆਪ ਨੂੰ ਘਰ ‘ਚ ਆਈਸੋਲੇਟ ਕਰ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਬਿਲਕੁਲ ਠੀਕ ਹਨ ਅਤੇ ਆਪਣੇ ਆਪ ਨੂੰ ਘਰ ‘ਚ ਆਈਸੋਲੇਟ ਕਰ ਲਿਆ ਹੈ। ਉਨਾਂ ਨੇ ਇਸ ਦੇ ਨਾਲ ਹੀ ਬੀਤੇ ਦਿਨਾਂ ਦੌਰਾਨ ਉਨਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਧਿਆਨ ਰੱਖਣ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।

ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਪਾਜ਼ਿਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਉਨਾਂ ਵਿੱਚ ਕੋਰੋਨਾ ਦੇ ਮਾਮੂਲੀ ਲੱਛਣ ਹਨ। ਕਰੀਬ ਇੱਕ ਹਫ਼ਤੇ ਤੱਕ ਹੋਮ ਆਈਸੋਲੇਸ਼ਨ ਤੋਂ ਬਾਅਦ ਉਹ ਇੱਕ ਵਾਰ ਫਿਰ ਮੈਦਾਨ ਵਿੱਚ ਚੋਣ ਪ੍ਰਚਾਰ ਲਈ ਉਤਰਨਗੇ। ਫਿਲਹਾਰ ਅਮਰਿੰਦਰ ਸਿੰਘ ਸਿਸਵਾਂ ਫਾਰਮ ਵਿਖੇ ਹਨ ਅਤੇ ਉੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here