ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਦਿੱਤਾ ਠੋਕਵਾਂ ਜਵਾਬ

amarinder singh

ਪੰਜਾਬ ‘ਚ ਹਾਰ ਦਾ ਦੋਸ਼ ਲਾਉਂਦਿਆਂ ਕੈਪਟਨ (Capt. Amarinder Singh) ਨੇ ਪੁੱਛਿਆ- ਯੂਪੀ, ਉਤਰਾਖੰਡ ‘ਚ ਸ਼ਰਮਨਾਕ ਹਾਰ ਦਾ ਜ਼ਿੰਮੇਵਾਰ ਕੌਣ?

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਵਿਰੋਧੀ ਪਾਰਟੀਆਂ ਆਪਣੀ ਹਾਰ ਦਾ ਠੀਕਰਾ ਇੱਕ-ਦੂਜੇ ’ਤੇ ਭੰਨ ਰਹੇ ਹਨ। ਇਸ ਦੌਰਾਨ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੇ ਹਾਰ ਲਈ ਕੈਪਟਨ (Capt. Amarinder Singh ) ’ਤੇ ਦੋਸ਼ ਲਾਇਆ। ਜਿਸ ਦਾ ਕੈਪਟਨ ਅਮਰਿੰਦਰ ਸਿੰਘ ਨੇ ਮੋੜਵਾਂ ਕਰਾਰਾ ਜਵਾਬ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਕਦੇ ਸਬਕ ਨਹੀਂ ਸਿੱਖੇਗੀ। ਉੱਤਰ ਪ੍ਰਦੇਸ਼, ਮਨੀਪੁਰ, ਗੋਆ ਅਤੇ ਉੱਤਰਾਖੰਡ ਵਿੱਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ ਹੈ? ਕੈਪਟਨ ਦਾ ਇਹ ਜਵਾਬੀ ਹਮਲਾ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੇ ਬਿਆਨ ‘ਤੇ ਆਇਆ ਹੈ।

ਜਿਸ ਵਿੱਚ ਸੁਰਜੇਵਾਲਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਕੈਪਟਨ ਸਰਕਾਰ ਦੀ ਸੱਤਾ ਵਿਰੋਧੀ ਸੋਚ ਕਾਰਨ ਅਸੀਂ ਹਾਰ ਗਏ ਹਾਂ। ਰਣਦੀਪ ਸੁਰਜੇਵਾਲਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਨੇ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਨਵੀਂ ਲੀਡਰਸ਼ਿਪ ਦਿੱਤੀ ਹੈ। ਇਸ ਦੇ ਬਾਵਜੂਦ ਕਾਂਗਰਸ ਸਾਢੇ ਚਾਰ ਸਾਲਾਂ ਦੇ ਸੱਤਾ ਵਿਰੋਧੀ ਦੌਰ ਵਿੱਚੋਂ ਬਾਹਰ ਨਹੀਂ ਆ ਸਕੀ। ਇਹ ਐਂਟੀ ਇਨਕੰਬੈਂਸੀ ਉਦੋਂ ਹੋਈ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਇਸੇ ਲਈ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ।

ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਪੰਜਾਂ ਸੂਬਿਆਂ ਵਿੱਚ ਕਾਂਗਰਸ ਦੀ ਹਾਰ ਦਾ ਕਾਰਨ ਕੰਧ ‘ਤੇ ਮੋਟੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਹਾਲਾਂਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਇਸ ਨੂੰ ਪੜ੍ਹਨ ਤੋਂ ਬਚ ਰਹੀ ਹੈ।.

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ