ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਨਿਸ਼ਾਨ ਅਲਾਟ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਆਖ਼ਰਕਾਰ ਚੋਣ ਕਮਿਸ਼ਨ ਕੋਲ ਰਜਿਸਟਰਡ ਹੋ ਗਈ ਹੈ। ਇਸ ਨਾਲ ਹੀ ਚੋਣ ਕਮਿਸ਼ਨ ਵਲੋਂ ਇਸ ਨਵੀਂ ਪਾਰਟੀ ਲਈ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤਾ ਗਿਆ ਹੈ। ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੂੰ ਖਿੱਦੋ ਖੂੰਡੀ ਪਾਰਟੀ ਦਾ ਚੋਣ ਨਿਸ਼ਾਨ ਮਿਲਿਆ ਹੈ।
ਇਸੇ ਚੋਣ ਨਿਸ਼ਾਨ ’ਤੇ ਹੁਣ ਇਹ ਪਾਰਟੀ ਚੋਣ ਲੜਦੀ ਨਜ਼ਰ ਆਏਗੀ। ਹਾਲਾਂਕਿ ਇਹ ਚੋਣ ਨਿਸ਼ਾਨ ਪੱਕੇ ਤੌਰ ’ਤੇ ਨਹੀਂ ਸਗੋਂ ਇਨਾਂ ਵਿਧਾਨ ਸਭਾ ਚੋਣਾਂ ਲਈ ਹੀ ਦਿੱਤਾ ਗਿਆ ਹੈ, ਜੇਕਰ ਅਮਰਿੰਦਰ ਸਿੰਘ ਦੀ ਪਾਰਟੀ ਚੰਗਾ ਪ੍ਰਦਰਸ਼ਨ ਕਰਨ ਦੇ ਨਾਲ ਹੀ ਕੁਝ ਉਮੀਦਵਾਰਾਂ ਨੂੰ ਜਿਤਾਉਂਦੇ ਹੋਏ ਵਿਧਾਨ ਸਭਾ ਵਿੱਚ ਭੇਜਣ ਵਿੱਚ ਕਾਮਯਾਬ ਹੋ ਜਾਂਦੀ ਹੈ ਤਾਂ ਫਿਰ ਚੋਣ ਕਮਿਸ਼ਨ ਨੂੰ ਇਸ ਪਾਰਟੀ ਨੂੰ ਪੱਕੇ ਤੌਰ ’ਤੇ ਰਜਿਸਟਰਡ ਕਰਦੇ ਹੋਏ ਇਸੇ ਚੋਣ ਨਿਸ਼ਾਨ ਨੂੰ ਪੱਕੇ ਤੌਰ ’ਤੇ ਅਲਾਟ ਕਰ ਦਿੱਤਾ ਜਾਏਗਾ।
https://twitter.com/plcpunjab/status/1480520675014025216?ref_src=twsrc%5Etfw%7Ctwcamp%5Etweetembed%7Ctwterm%5E1480520675014025216%7Ctwgr%5E%7Ctwcon%5Es1_c10&ref_url=https%3A%2F%2Fm.dailyhunt.in%2Fnews%2Findia%2Fpunjabi%2Fnews
ਉਨ੍ਹਾਂ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਹਾਕੀ ਅਤੇ ਗੇਂਦ ਚੋਣ ਨਿਸ਼ਾਨ ਜਾਰੀ ਹੋਇਆ ਹੈ। ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਇਸ ਵਾਰ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ