ਅਗਲੇ ਪੜਾਅ ਵਿੱਚ ਨਿਸ਼ਚਤ ਤੌਰ ’ਤੇ ਵੈਕਸੀਨ ਲਗਵਾਵਾਂਗਾ: ਮੁੱਖ ਮੰਤਰੀ
ਮੋਹਾਲੀ, (ਕੁਲਵੰਤ ਕੋਟਲੀ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਪੜਾਅ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਦੇ ਟੀਕਾਕਰਨ ਮੁਹਿੰਮ ਦੀ ਵਰਚੁਅਲ ਤੌਰ ’ਤੇ ਸ਼ੁਰੂਆਤ ਕੀਤੀ ਅਤੇ ਇੱਥੇ ਉਨ੍ਹਾਂ ਦੀ ਮੌਜੂਦਗੀ ਵਿੱਚ ਪੰਜ ਸਿਹਤ-ਸੰਭਾਲ ਕਾਮਿਆਂ ਨੂੰ ਕੋਵਿਡ ਵੈਕਸੀਨ ਲਾਈ ਗਈ ਅੱਜ ਮੁਹਾਲੀ ਦੇ 6-ਫੇਜ਼ ਸਥਿਤ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਹਾਜ਼ਰੀ ’ਚ ਪਹਿਲੀਆਂ ਪੰਜ ਖੁਰਾਕਾਂ ਡਾ. ਸੰਦੀਪ ਸਿੰਘ, ਡਾ ਚਰਨ ਕਮਲ, ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵਾ, ਕੰਪਿਊਟਰ ਅਪ੍ਰੇਟਰ ਆਸ਼ਾ ਯਾਦਵ ਅਤੇ ਦਰਜਾ ਚਾਰ ਕਰਮਚਾਰੀ ਸੁਰਜੀਤ ਸਿੰਘ ਨੂੰ ਲਾਈਆਂ ਗਈਆਂ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਇਨ੍ਹਾਂ ਪੰਜ ਸਿਹਤ ਕਾਮਿਆਂ ਨੂੰ ਸਨੇਹੇ ਵਜੋਂ ਤੋਹਫੇ ਦੇ ਤੌਰ ’ਤੇ ਬੂਟੇ ਭੇਂਟ ਕੀਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਵੈਕਸੀਨ ਲਗਵਾਉਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪਹਿਲੇ ਪੜਾਅ ਵਿੱਚ ਸਿਰਫ ਸਿਹਤ-ਸੰਭਾਲ ਕਾਮਿਆਂ ਨੂੰ ਵੀ ਇਸ ਵਿੱਚ ਕਵਰ ਕੀਤਾ ਜਾ ਸਕਦਾ ਸੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਅਗਲੇ ਪੜਾਅ ਵਿੱਚ ਨਿਸ਼ਚਤ ਤੌਰ ’ਤੇ ਵੈਕਸੀਨ ਲੁਆਵਾਂਗਾ
ਮੁੱਖ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਹਿਲਾਂ ਸਿਹਤ ਕਾਮਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਫੌਜੀ ਸੈਨਿਕਾਂ ਅਤੇ ਪੁਲਿਸ ਮੁਲਾਜ਼ਮਾਂ ਦਾ ਟੀਕਾਕਰਨ ਹੋਵੇਗਾ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਹ ਘੱਟ ਆਮਦਨ ਵਾਲੇ ਗਰੁੱਪਾਂ ਨਾਲ ਸਬੰਧਤ ਲੋਕਾਂ ਨੂੰ ਵੈਕਸੀਨ ਮੁਫ਼ਤ ਮੁਹੱਈਆ ਕਰਵਾਉਣ ਦੀ ਆਗਿਆ ਦੇਣ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖ ਚੁੱਕੇ ਹਨ
ਇਸ ਟੀਕਾਕਰਨ ਦੀ ਸੁਰੱਖਿਆ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਇਸ ਵੈਕਸੀਨ ਨੂੰ ਉਸ ਵੇਲੇ ਤੱਕ ਪ੍ਰਵਾਨਗੀ ਨਹÄ ਦਿੱਤੀ ਗਈ ਜਦੋਂ ਤੱਕ ਵਿਗਿਆਨੀਆਂ ਨੇ ਇਸ ਦੇ ਸੁਰੱਖਿਅਤ ਹੋਣ ਦੀ ਜ਼ਾਮਨੀ ਨਹÄ ਦਿੱਤੀ ਉਨ੍ਹਾਂ ਕਿਹਾ ਕਿ ਵਿਸ਼ਵ ਵਿੱਚ ਬਹੁਤ ਸਾਰੀਆਂ ਉੱਘੀਆਂ ਸ਼ਖਸੀਅਤਾਂ ਬਿਨਾਂ ਕਿਸੇ ਪ੍ਰਭਾਵ ਤੋਂ ਕੋਵਿਡ ਵੈਕਸੀਨ ਲੁਆ ਚੁੱਕੀਆਂ ਹਨ ਅਤੇ ਇਨ੍ਹਾਂ ਹਸਤੀਆਂ ਵਿੱਚ ਇੰਗਲੈਂਡ ਦੀ ਮਹਾਰਾਣੀ ਐਲਿਜਾਬੈੱਥ ਜੋ 93 ਵਰਿ੍ਹਆਂ ਦੀ ਹੈ ਅਤੇ ਉਨ੍ਹਾਂ ਦੇ ਪਤੀ ਜੋ 99 ਵਰਿ੍ਹਆਂ ਦੇ ਹਨ
ਇਸ ਤੋਂ ਪਹਿਲਾਂ ਕਿਸਾਨ ਵਿਕਾਸ ਚੈਂਬਰ ਵਿੱਚ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਟੀਕਾਕਰਨ ਦੀ ਸੂਬਾ ਪੱਧਰੀ ਸ਼ੁਰੂਆਤ ਦਾ ਐਲਾਨ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਹੋਰ ਸੁਰੱਖਿਆ ਉਪਾਵਾਂ ਦਾ ਪਾਲਣ ਕਰਦੇ ਰਹਿਣ ਦੀ ਅਪੀਲ ਕੀਤੀ
ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਹ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸੇ ਵਿੱਚੋਂ ਕੋਵਿਡ ਮਹਾਂਮਾਰੀ ਦੇ ਮੁਕੰਮਲ ਖ਼ਾਤਮੇ ਦਾ ਰਾਹ ਪੱਧਰਾ ਕਰੇਗਾ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦਾ ਫੈਲਾਅ ਰੋਕਣ ਲਈ ਸਿਹਤ-ਸੰਭਾਲ ਕਾਮਿਆਂ ਅਤੇ ਹੋਰਾਂ ਦੀ ਸ਼ਲਾਘਾ ਕੀਤੀ
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਵਿੱਚ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਅਤੇ ਟੀਕਾਕਰਨ ਲਈ 366 ਥਾਵਾਂ ਕਾਰਜਸ਼ੀਲ ਹਨ ਮੁਢਲੇ ਪੜਾਅ ਵਿੱਚ ਲਗਭਗ 408 ਟੀਕਾਕਰਨ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ 59 ਟੀਮਾਂ ਤੁਰੰਤ ਕਾਰਜ ਸ਼ੁਰੂ ਕਰਨਗੀਆਂ ਸਿੱਧੂ ਨੇ ਦੱਸਿਆ ਕਿ ਢੁਕਵੇਂ ਤਾਪਮਾਨ ’ਤੇ ਵਾਇਲਜ਼ (ਸ਼ੀਸ਼ੀਆਂ) ਸਟੋਰ ਕਰਨ ਲਈ ਸੂਬੇ ਵਿੱਚ 729 ਕੋਲਡ ਚੇਨ ਪੁਆਇੰਟਸ ਸਥਾਪਤ ਕੀਤੇ ਗਏ ਹਨ
ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਦੇਸ਼ ਵਿਚ ਸੀਮਿਤ ਐਮਰਜੈਂਸੀ ਵਰਤੋਂ ਲਈ ਟੀਕੇ ਅਧਿਕਾਰਤ ਕੀਤੇ ਗਏ ਹਨ ਇਨ੍ਹਾਂ ਵਿੱਚੋਂ ਕੇਂਦਰੀ ਸਿਹਤ ਕਾਮਿਆਂ ਲਈ 3000 ਖੁਰਾਕਾਂ, ਰੱਖਿਆ ਸਿਹਤ ਸੰਭਾਲ ਕਾਮਿਆਂ ਲਈ 9000 ਖ਼ੁਰਾਕਾਂ ਤੋਂ ਇਲਾਵਾ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੇ ਸੂਬਾਈ ਸਿਹਤ ਕਰਮਚਾਰੀਆਂ ਲਈ 1.93 ਲੱਖ ਖੁਰਾਕਾਂ ਸ਼ਾਮਲ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.