ਚੋਣ ਨਤੀਜਿਆਂ ਤੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

amit saha captian, Capt. Amarinder Singh

ਚੋਣ ਨਤੀਜਿਆਂ ਤੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh ) ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ।  ਪੰਜਾਬ ’ਚ ਚੋਣ ਨਤੀਜਿਆਂ ਤੋਂ ਪਹਿਲਾ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਹੋਈ। ਨਤੀਜਿਆਂ  ਤੋਂ ਪਹਿਲਾਂ ਦੋਵਾਂ ਆਗੂਆਂ ਦਰਮਿਆਨ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਵਿਚਾਲੇ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਸਬੰਧੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ’ਚ ਪੰਜਾਬ ਦੇ ਅਹਿਮ ਮਸਲਿਆਂ ’ਤੇ ਵੀ ਚਰਚਾ ਕੀਤੀ ਗਈ। ਅਮਰਿੰਦਰ ਸਿੰਘ ਨੇ ਯੂਕੇਰਨ ’ਚ ਫਸੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਦੀ ਵੀ ਅਪੀਲ ਕੀਤੀ।

ਯੂਕਰੇਨ ’ਚ ਫਸੇ ਪੰਜਾਬੀਆਂ ਨੂੰ ਬਚਾਉਣ ਸਬੰਧੀ ਕੀਤੀ ਚਰਚਾ

ਇਸ ਤੋਂ ਇਲਾਵਾ ਕੈਪਟਨ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐਮ. ਬੀ.) ਮੁੱਦੇ ’ਤੇ ਵੀ ਗੱਲਬਾਤ ਕੀਤੀ ਗਈ। ਜਿਕਰਯੋਗ ਹੈ ਕੀ ਬੀਤੇ ਦਿਨ ਅਮਿਤ ਸ਼ਾਹ ਨੇ ਪ੍ਰੈਸ਼ ਕਾਨਫਰੰਸ ਕੀਤੀ ਜਿਸ ’ਚ ਉਨਾਂ ਨੇ ਪੰਜਾਬ ’ਚ ਸਰਕਾਰ ਬਣਾਉਣ ਦੀ ਗੱਲ ਕਹੀ ਸੀ ਤੇ ਕਿਹਾ ਸੀ ਪੰਜਾਬ ’ਚ ਭਾਜਪਾ ਗਠਜੋੜ ਪਾਰਟੀ ਸਭ ਤੋਂ ਵੱਡੀ ਪਾਰਟੀ ਬਣੇਗੀ। ਇਹੀ ਨਹੀਂ ਉਨਾਂ ਨਤੀਜਿਆਂ ਸਬੰਧੀ ਕਿਹਾ ਸੀ ਕਿ ਇਸ ਵਾਰ ਪੰਜਾਬ ’ਚ ਪਹਿਲਾਂ ਨਾਲੋਂ ਬਿਹਤਰ ਨਤੀਜੇ ਆਉਣਗੇ। ਜਿਕਰਯੋਗ ਹੈ ਕਿ 20 ਫਰਵਰੀ ਨੂੰ ਪੰਜਾਬ ’ਚ ਵੋਟਾਂ ਪਈਆਂ ਸਨ ਜਿਨਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜਿਵੇਂ-ਜਿਵੇਂ ਤਾਰੀਕ ਨੇੜੇ ਆ ਰਹੀ ਹੈ ਪਾਰਟੀਆਂ ਨੇ ਵੀ ਹਲਚਲ ਤੇਜ਼ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here