ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਕਿਹਾ ਪੰਜਾਬ ਦੇ ਮੁੱਦਿਆਂ ’ਤੇ ਹੋਈ ਗੱਲਬਾਤ

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਕਿਹਾ ਪੰਜਾਬ ਦੇ ਮੁੱਦਿਆਂ ’ਤੇ ਹੋਈ ਗੱਲਬਾਤ

ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਚਰਚਾ ਕੀਤੀ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੀਟਿੰਗ ਨੂੰ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਅਗਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲੇ ਆਪਣੇ ਚੋਣ ਨਿਸ਼ਾਨ ’ਤੇ ਲੜਨ ਦੀ ਤਿਆਰੀ ਕਰ ਰਹੀ ਹੈ।

ਅਮਰਿੰਦਰ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ

ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ ਹਨ। ਇਸ ਤੋਂ ਬਾਅਦ ਉਹ ਕੁਝ ਦਿਨ ਪੰਜਾਬ ਦੇ ਸਿਆਸੀ ਖੇਤਰ ਤੋਂ ਦੂਰ ਰਹੇ। ਹਾਲਾਂਕਿ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਸਰਗਰਮੀ ਵਧਾ ਦਿੱਤੀ ਹੈ। ਦੇਸ਼ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਇਹ ਮੀਟਿੰਗ ਵੀ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਭਾਜਪਾ ਵਿੱਚ ਜਥੇਬੰਦਕ ਤਬਦੀਲੀ ਦੀ ਚਰਚਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ