ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਨਾਲ ਗੂੜ੍ਹੇ ਸਬੰਧ : ਚੀਮਾ

Harpal Singh Cheema

ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਨਾਲ ਗੂੜ੍ਹੇ ਸਬੰਧ

ਦਿੜ੍ਹਬਾ ਮੰਡੀ, (ਪ੍ਰਵੀਨ ਗਰਗ)। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਨਾਲ ਗੂੜ੍ਹੇ ਸਬੰਧ ਹਨ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਸੁਧਾਰਾਂ ਨੂੰ ਲੈ ਕੇ ਮੋਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਨਾਲ ਗੂੜਾ ਸਬੰਧ ਹੈ। ਆਹਲੂਵਾਲੀਆ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਲੱਗਭੱਗ ਸਾਰੇ ਸਰਕਾਰੀ ਅਦਾਰਿਆਂ ਨੂੰ ਪ੍ਰਾਇਵੇਟ ਹੱਥਾਂ ਵਿੱਚ ਦੇਣਾ ਪੰਜਾਬ ਨੂੰ ਵੇਚਣ ਦੇ ਬਰਾਬਰ ਹੈ। ਸਰਕਾਰੀ ਨੌਕਰੀਆਂ ਦੀ ਭਰਤੀ ਕਰਨ ’ਤੇ ਪਾਬੰਦੀ ਲਾਉਣ ਦੀ ਸਿਫਾਰਸ਼ ਕਾਂਗਰਸ ਦੀ ਘਰ-ਘਰ ਨੌਕਰੀ ਦੇਣ ਦੇ ਵਾਅਦੇ ਦੇ ਉਲਟ ਹੈ।

ਬਿਜਲੀ ਅਤੇ ਹੋਰ ਵਿਭਾਗਾਂ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਨੂੰ ਖਤਮ ਕਰਨਾ ਪੰਜਾਬ ਦੇ ਵਿਕਾਸ ਦੇ ਰਾਹ ਵਿੱਚ ਰੋੜਾ ਹੈ। ਇਸ ਤੋਂ ਇਲਾਵਾ ਸਭ ਤੋਂ ਵੱਡੀ ਗੱਲ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਫਸਲਾਂ ਦੀ ਖਰੀਦ ਬੰਦ ਕਰੇ ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਨਾਲ ਮਿਲ ਦੇ ਧੋਖਾ ਦੇਣਾ ਹੈ। ਬਿਜਲੀ ਸਮਝੌਤੇ ਰੱਦ ਕਰਨ ’ਤੇ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਬਿਆਨ ਸਿਰਫ ਬਿਆਨ ਹੈ। ਸਾਢੇ ਚਾਰ ਸਾਲ ਬਾਅਦ ਲਿਆ ਗਿਆ ਫੈਸਲਾ ਦੇਰ ਨਾਲ ਲਿਆ ਹੈ ਪਰ ਇਸ ਸਮਝੌਤੇ ਨੂੰ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਰੱਦ ਕਰੇ। ਜੇਕਰ ਇਕਤਰਫਾ ਕੀਤੇ ਗਏ ਸਮਝੌਤੇ ਰੱਦ ਨਾ ਕੀਤੇ ਗਏ ਤਾਂ 20 ਸਾਲਾਂ ਵਿੱਚ ਪ੍ਰਾਇਵੇਟ ਕੰਪਨੀਆਂ ਨੂੰ ਸਵਾ ਲੱਖ ਕਰੋੜ ਰੁਪਇਆ ਦੇਣਾ ਪਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ