ਅਮਰਿੰਦਰ ਦੀ ਕਿਸਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ

CM Amarinder Singh

ਅਮਰਿੰਦਰ ਦੀ ਕਿਸਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਕੱਢੀ ਜਾ ਰਹੀ ਟਰੈਕਟਰ ਰੈਲੀ ਨੂੰ ਭਾਰਤੀ ਗਣਰਾਜ ਅਤੇ ਇਸ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਜਸ਼ਨਾਂ ਦਾ ਪ੍ਰਮਾਣ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਕ ਵਾਰ ਫਿਰ ਭਾਰਤੀ ਗਣਤੰਤਰ ਦੀ ਸੱਚੀ ਭਾਵਨਾ ਵਿਚ ਕਿਸਾਨ ਭਾਈਚਾਰੇ ਦੇ ਸੰਕਟ ਨੂੰ ਸੁਝਲਾਉਣ ਲਈ ਉਨ੍ਹਾਂ ਦੀ ਆਵਾਜ਼ ਸੁਣਨ ਦੀ ਅਪੀਲ ਕੀਤੀ ਹੈ।

ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੰਦੇਸ਼ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੰਘਰਸਸ਼ੀਲ ਮਹੀਨਿਆਂ ਵਿਚ ਅਮਨ-ਸ਼ਾਂਤੀ ਤੁਹਾਡੇ (ਕਿਸਾਨ) ਜਮਹੂਰੀ ਸੰਘਰਸ਼ ਦੀ ਮਿਸਾਲ ਬਣੀ ਰਹੀ ਅਤੇ ਕੌਮੀ ਰਾਜਧਾਨੀ ਵਿਚ ਟਰੈਕਟਰ ਰੈਲੀ ਸਮੇਤ ਆਉਂਦੇ ਦਿਨਾਂ ਵਿਚ ਤੁਹਾਡੇ ਅੰਦੋਲਨ ਦੌਰਾਨ ਇਹੀ ਭਾਵਨਾ ਬਰਕਰਾਰ ਰਹਿਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਭਲਕੇ ਕੌਮੀ ਰਾਜਧਾਨੀ ਦੀਆਂ ਸੜਕਾਂ ਤੋਂ ਤੁਹਾਡੇ ਟਰੈਕਟਰ ਲੰਘਣ ਦਾ ਦਿ੍ਰਸ਼ ਇਸ ਤੱਥ ਦਾ ਸੂਚਕ ਹੋਵੇਗਾ ਕਿ ਭਾਰਤੀ ਸੰਵਿਧਾਨ ਅਤੇ ਸਾਡੇ ਗਣਤੰਤਰ ਦੇ ਸਿਧਾਂਤਾਂ ’ਤੇ ਕੋਈ ਸਮਝੌਤਾ ਨਹÄ ਹੋ ਸਕਦਾ ਅਤੇ ਨਾ ਹੀ ਇਨ੍ਹਾਂ ਨੂੰ ਨਿਖੇੜਿਆ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡਾ ਸੰਘੀ ਢਾਂਚਾ ਮੌਜੂਦਾ ਹਕੂਮਤ ਅਧੀਨ ਸਭ ਤੋਂ ਵੱਡੇ ਖਤਰੇ ਦਾ ਸਾਹਮਣਾ ਕਰ ਰਿਹਾ ਹੈ। ਜਿਸ ਆਪਹੁਦਰੇ ਤਰੀਕੇ ਨਾਲ ਬਿਨਾਂ ਕਿਸੇ ਬਹਿਸ ਜਾਂ ਵਿਚਾਰ-ਚਰਚਾ ਤੋਂ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ, ਉਹ ਢੰਗ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਵਿਚ ਬਰਦਾਸ਼ਤ ਕਰਨ ਯੋਗ ਹੋ ਹੀ ਨਹÄ ਸਕਦਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.