ਕਿਹਾ, ਬੀਐਸਐਫ ਪੰਜਾਬ ’ਤੇ ਕਬਜ਼ਾ ਕਰਨ ਨਹੀਂ ਆ ਰਹੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ । ਪੰਜਾਬ ਵਿਧਾਨ ਸਭਾ ’ਚ ਅੱਜ ਬੀਐਸਐਫ ਦੇ ਅਧਿਕਾਰ ਖੇਤਰ ਵਾਲੇ ਨੋਟੀਫਿਕੇਸ਼ਨ ਖਿਲਾਫ਼ ਮਤਾ ਪਾਸ ਕੀਤਾ ਗਿਆ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦੀ ਹਮਾਇਤ ’ਚ ਕੀਤੀ ਉਨ੍ਹਾਂ ਟਵੀਟ ਕੀਤਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਸ ਮੁੱਦੇ ਨੂੰ ਚੁੱਕਣ ਵਾਲੇ ਲੋਕ ਕਾਨੂੰਨ ਵਿਵਸਥਾ ਤੇ ਕੌਮੀ ਸੁਰੱਖਿਆ ਵਿਚਾਲੇ ਫ਼ਰਕ ਨੂੰ ਸਮਝਣ ’ਚ ਅਸਮਰੱਥ ਹਨ। ਬੀਐਸਐਫ ਵੀ ਪੰਜਾਬ ਪੁਲਿਸ ਵਾਂਗ ਸਾਡੀ ਹੀ ਫੋਰਸ ਹੈ ਇਹ ਕੋਈ ਬਾਹਰੀ ਜਾਂ ਵਿਦੇਸ਼ੀ ਫੌਜ ਨਹੀਂ ਹੈ ਜੋ ਸਾਡੀ ਜ਼ਮੀਨ ’ਤੇ ਕਬਜ਼ਾ ਕਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ ਪੰਜਾਬ ਪੁਲਿਸ ਦੀ ਸਮਰੱਥਾਂ ’ਤੇ ਸਵਾਲ ਨਹੀਂ ਉਠਾਉਦਾ ਰਾਜਨੀਤਿਕ ਸਵਾਰਥ ਦੇ ਚੱਲਦਿਆਂ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ ਇਹ ਕੌਮੀ ਸੁਰੱਖਿਆ ਦਾ ਮੁੱਦਾ ਹੈ, ਇਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।
ਜ਼ਿਕਰਯੋਗ ਹੈ ਕਿ ਕੇਂਦਰ ਨੇ ਪੰਜਾਬ ’ਚ ਬੀਐਸਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਵਧਾ ਦਿੱਤਾ ਸੀ ਜਿਸ ਤੋਂ ਬਾਅਦ ਸੂਬੇ ’ਚ ਇਸ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀ ਬਿਆਨਬਾਜ਼ੀ ਸ਼ੁਰੂ ਹੋ ਗਈ ਜਿਸ ਨੂੰ ਅੱਜ ਪੰਜਾਬ ਵਿਧਾਨ ਸਭਾ ’ਚ ਰੱਦ ਕਰ ਦਿੱਤਾ।
ਕਾਂਗਰਸ ਪਾਰਟੀ ਛੱਡ ਕੇ ਆਪਣੀ ਨਵੀਂ ਪਾਰਟੀ ਬਣਾ ਚੁੱਕੇ ਹਨ ਅਮਰਿੰਦਰ
ਇਹ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਂਬੇ ਕੀਤੇ ਜਾਣ ਤੋਂ ਬਾਅਦ ਉਹ ਕਾਂਗਰਸ ਪਰਟੀ ਛੱਡ ਚੁੱਕੇ ਹਨ ਤੇ ਆਪਣੀ ਨਵੀਂ ਪਾਰਟੀ ਬਣਾ ਲਈ ਇਸ ਤੋਂ ਬਾਅਦ ਲਗਾਤਾਰ ਕੇਂਦਰ ਸਰਕਾਰ ਦੀ ਹਮਾਇਤ ’ਚ ਡਟੇ ਰਹੇ ਹਨ। ਹੁਣ ਫਿਰ ਉਨ੍ਹਾਂ ਪੰਜਾਬ ਵਿਧਾਨ ਸਭਾ ’ਚ ਕੇਂਦਰ ਦਾ ਨੋਟੀਫਿਕੇਸ਼ਨ ਰੱਦ ਹੁੰਦੇ ਹੀ ਇਸ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਬੀਐਸਐਫ਼ ਦਾ ਘੇਰਾ ਵਧਾਉਣ ਖਿਲਾਫ਼ ਪੰਜਾਬ ਵਿਧਾਨ ਸਭਾ ‘ਚ ਸਰਭ ਸੰਮਤੀ ਨਾਲ ਮਤਾ ਪਾਸ
ਬੀਐਸਐਫ਼ ਦਾ ਘੇਰਾ ਵਧਾਉਣ ਖਿਲਾਫ਼ ਪੰਜਾਬ ਵਿਧਾਨ ਸਭਾ ‘ਚ ਸਰਭ ਸੰਮਤੀ ਨਾਲ ਮਤਾ ਪਾਸ
ਚੰਡੀਗੜ੍ਹ। | ਬੀਐਸਐਫ ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਗਿਆ ਹੈ। ਚੰਨੀ ਨੇ ਕਿਹਾ ਕਿ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ ਪੰਜਾਬ ਤੇ ਡਾਕਾ ਮਾਰਿਆ ਜਾ ਰਿਹਾ ਹੈ ਇਸ ਕਰਕੇ ਉਹ ਸਮੁੱਚੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਜੋ ਸਰਬ ਪਾਰਟੀ ਮੀਟਿੰਗ ਵਿੱਚ ਫ਼ੈਸਲਾ ਹੋਇਆ ਪੂਰੀ ਮਤਾ ਸਦਨ ਵਿੱਚ ਪੇਸ਼ ਕੀਤਾ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ਼ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ ਵਿਚ ਕੇੰਦਰ ਸਰਕਾਰ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ ਮਤਾ ਪੇਸ਼ ਕੀਤਾ। ਰੰਧਾਵਾ ਨੇ ਕਿਹਾ ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮੱਰਥ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ