ਕੈਪਟਨ ਅਮਰਿੰਦਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਖਤਰਨਾਕ : ਹਰੀਸ਼ ਰਾਵਤ

Harish Rawat, Leaves, Congress, General Secretary

ਕੈਪਟਨ ਨੇ ਜੋ ਕਿਹਾ ਉਸ ‘ਤੇ ਮੁੜ ਵਿਚਾਰ ਕਰਨ : ਰਾਵਤ

ਚੰਡੀਗੜ੍ਹ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਹਮਲਾ ਕੀਤਾ ਹੈ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤੱਕ ਜੋ ਕਿਹਾ ਹੈ ਉਸ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਪੰਜਾਬ ਅਤੇ ਕਿਸਾਨ ਵਿਰੋਧੀ ਭਾਜਪਾ ਦੀ ਮਦਦ ਨਹੀਂ ਕਰਨੀ ਚਾਹੀਦੀ।

ਰਾਵਤ ਨੇ ਕਿਹਾ ਕਿ ਕਾਂਗਰਸ ਨੇ ਅਮਰਿੰਦਰ ਨੂੰ ਤਿੰਨ ਵਾਰ ਪਾਰਟੀ ਪ੍ਰਧਾਨ ਅਤੇ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸਦਾ ਅਪਮਾਨ ਕਿਵੇਂ ਹੋਇਆ? ਜੇ ਇਹ ਅਪਮਾਨ ਹੈ, ਤਾਂ ਉਨ੍ਹਾਂ ਨੇਤਾਵਾਂ ਬਾਰੇ ਕੀ ਜਿਨ੍ਹਾਂ ਨੂੰ ਅਮਰਿੰਦਰ ਦੇ ਨਾਲ ਬਰਾਬਰ ਦੇ ਮੌਕੇ ਨਹੀਂ ਮਿਲੇ

ਰਾਵਤ ਨੇ ਕਿਹਾ ਕਿ ਇਸ ਸਮੇਂ ਅਮਰਿੰਦਰ ਨੂੰ ਸੋਨੀਆ ਗਾਂਧੀ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਸੀ ਅਤੇ ਭਾਜਪਾ ਦਾ ਮਖੌਟਾ ਨਹੀਂ ਬਣਨਾ ਚਾਹੀਦਾ ਸੀ। ਭਾਜਪਾ ਵੱਲੋਂ ਉਸ ਨੂੰ ਮਖੌਟਾ ਬਣਾਉਣ ਦੀ ਕੋਸ਼ਿਸ਼ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਅਮਰਿੰਦਰ ਦਾ ਸਨਮਾਨ ਬਰਕਰਾਰ ਰੱਖਣ ਲਈ ਸਭ ਕੁਝ ਕੀਤਾ ਹੈ।ਹੁਣ ਜੋ ਵੀ ਫੈਸਲੇ ਲਏ ਗਏ ਹਨ ਉਹ ਆਗਾਮੀ ਚੋਣਾਂ ‘ਚ ਕਾਂਗਰਸ ਦੀ ਜਿੱਤ ਦੀ ਸੰਭਾਵਨਾ ਵਧਾਉਣ ਲਈ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ