ਸਾਡੇ ਨਾਲ ਸ਼ਾਮਲ

Follow us

13 C
Chandigarh
Friday, February 13, 2026
More
    Home Breaking News ਕੈਪਟਨ ਅਮਰਿੰਦਰ...

    ਕੈਪਟਨ ਅਮਰਿੰਦਰ ਨੇ ਦਿੱਤੀ ਪੱਤਰਕਾਰਾਂ ਨੂੰ ਵੱਡੀ ਖਬਰ

    SSBY

    ਕੈਪਟਨ ਅਮਰਿੰਦਰ ਨੇ ਦਿੱਤੀ ਪੱਤਰਕਾਰਾਂ ਨੂੰ ਵੱਡੀ ਖਬਰ | Captain Amarinder

    ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪੱਤਰਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਬੀਮਾ ਯੋਜਨਾ ‘ਚ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਯੈਲੋ ਕਾਰਡ ਹੋਲਡਰਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਮੁੱਖ ਮੰਤਰੀ ਨੇ ਇਹ ਐਲਾਨ ਇੱਕ ਟਵੀਟ ਰਾਹੀਂ ਕੀਤਾ ਹੈ। ਮੁੱਖ ਮੰਤਰੀ ਵੱਲੋਂ ਅੱਜ ਸਵੇਰੇ ਕੀਤੇ ਗਏ ਟਵੀਟ ਵਿੱਚ ਕਿਹਾ ਕਿ ‘ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ। (Captain Amarinder)

    ਦੇਸ਼ ਦੀ ਉਸਾਰੀ ‘ਚ ਇਹਨਾਂ ਦਾ ਬਹੁਤ ਵੱਡਾ ਯੋਗਦਾਨ ਹੈ, ਇਸ ਯੋਗਦਾਨ ਬਦਲੇ ਮੈਂ ‘ਸਰਬਤ ਬੀਮਾ ਯੋਜਨਾ’ ਦਾ ਲਾਭ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਯੈਲੋ ਕਾਰਡ ਹੋਲਡਰਾਂ ਨੂੰ ਦੇਣ ਦਾ ਫੈਸਲਾ ਲਿਆ ਹੈ। ਇਸ ਦਾ ਸਾਰਾ ਪ੍ਰੀਮੀਅਮ ਪੰਜਾਬ ਸਰਕਾਰ ਦੇਵੇਗੀ।’ ਮੁੱਖ ਮੰਤਰੀ ਪੰਜਾਬ ਵੱਲੋਂ ਪੱਤਰਕਾਰਾਂ ਦੇ ਹਿੱਤ ‘ਚ ਕੀਤੇ ਗਏ ਇਸ ਐਲਾਨ ਨਾਲ ਪੱਤਰਕਾਰਾਂ ‘ਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਇਸ ਯੋਜਨਾ ਨਾਲ ਜੁੜਨ ਕਰਕੇ ਪੱਤਰਕਾਰਾਂ ਨੂੰ ਤੇ ਉਸ ਦੇ ਪਰਿਵਾਰ ਨੂੰ ਸਾਲਾਨਾ ਪੰਜ ਲੱਖ ਤੱਕ ਦਾ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ।

    LEAVE A REPLY

    Please enter your comment!
    Please enter your name here